ਪੱਤਰ ਪ੍ਰੇਰਕ
ਮਾਨਸਾ, 24 ਅਗਸਤ
ਸੀਪੀਆਈ ਵੱਲੋਂ ਪੈਪਸੂ ਲਹਿਰ ਦੇ ਮੋਢੀ ਅਤੇ ਕਮਿਊਨਿਸਟ ਆਗੂ ਕਾਮਰੇਡ ਜੰਗੀਰ ਸਿੰਘ ਜੋਗਾ ਦੀ 18ਵੀਂ ਬਰਸੀ ਮਾਨਸਾ ਵਿੱਚ ਮਨਾਈ ਗਈ। ਪਾਰਟੀ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੇ ਚਿੰਨ੍ਹ ਕਿਸਾਨ ਆਗੂ ਕਾਮਰੇਡ ਜੰਗੀਰ ਸਿੰਘ ਜੋਗਾ ਵਾਲੇ ਯੋਧੇ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਰੱਖਾਂਗੇ ਅਤੇ ਸਮੇਂ ਦੇ ਹਾਕਮਾਂ ਖਿਲਾਫ ਜੋਗਾ ਦੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਲਾਮਬੰਦੀ ਕਰਕੇ ਪ੍ਰੇਰਿਤ ਕੀਤਾ ਜਾਵੇਗਾ। ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਮਾਨਸ਼ਾਹੀਆ ਨੇ ਕਿਹਾ ਕਿ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਵਾਲੇ ਕਿਸਾਨਾਂ ਨੂੰ ਸਮੇਂ ਦੀਆਂ ਹਾਕਮ ਸਰਕਾਰਾਂ ਵੱਲੋਂ ਇੱਕ ਵਾਰ ਫੇਰ ਬਹੁਕੌਮੀ ਕੰਪਨੀਆਂ ਦੇ ਰਾਹੀ ਜ਼ਮੀਨਾਂ ਖੋਹ ਕੇ ਨਿਹੱਥੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲਾਂ ਲਈ ਕਾਮਰੇਡ ਜੰਗੀਰ ਸਿੰਘ ਜੋਗਾ ਦੀ ਜਥੇਬੰਦਕ ਪ੍ਰੇਰਨਾ ਲੈ ਕੇ ਸੰਘਰਸ਼ ਲਈ ਕੁੱਦਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਦਰਸ਼ਨ ਪੰਧੇਰ, ਰੂਪ ਸਿੰਘ ਢਿੱਲੋਂ, ਰਤਨ ਭੋਲਾ, ਸੁਖਦੇਵ ਸਿੰਘ, ਬਲਵੰਤ ਸਿੰਘ ਭੈਣੀਬਾਘਾ, ਹਰਬੰਤ ਸਿੰਘ ਹਾਜ਼ਰ ਸਨ।s