ਪੱਤਰ ਪ੍ਰੇਰਕ
ਰੂੜੇਕੇ ਕਲਾਂ, 29 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਮੈਂਬਰ ਰਹੇ ਕਰਨੈਲ ਸਿੰਘ ਰੂੜੇਕੇ ਦਾ ਅੱਜ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਰੂਸਰ ਸਾਹਿਬ ਰੂੜੇਕੇ ਕਲਾਂ ਵਿਖੇ ਹੋਇਆ। ਸ਼ਰਧਾਂਜਲੀ ਸਮਾਗਮ ਵਿਚ ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਕਿਸਾਨ ਸੂਬਾ ਆਗੂ ਝੰਡਾ ਸਿੰਘ ਜੇਠੂ ਕੇ ਨੇ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਕਰਨੈਲ ਸਿੰਘ ਦੀ ਸ਼ਹੀਦੀ ਵਿਅਰਥ ਨਹੀਂ ਜਾਏਗੀ। ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਦੇ ਜਾਣ ਨਾਲ ਵੱਡਾ ਘਾਟਾ ਪਿਆ ਹੈ।