ਪੱਤਰ ਪ੍ਰੇਰਕ
ਭਗਤਾ ਭਾਈ, 14 ਅਗਸਤ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਭੁਪਿੰਦਰ ਕੌਰ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ ਅਨਾਜ ਮੰਡੀ ਭਗਤਾ ਭਾਈ ਵਿਚ ਹੋਇਆ। ਇਸ ਮੌਕੇ ਪੰਜਾਬ ਭਰ ਤੋਂ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਮਾਤਾ ਭੁਪਿੰਦਰ ਕੌਰ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਗਰਪ੍ਰੇਮ ਸਿੰਘ ਰੋਡੇ ਦੇ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ। ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਮਾਤਾ ਭੁਪਿੰਦਰ ਕੌਰ ਧਾਲੀਵਾਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਗੁਰਪ੍ਰੀਤ ਸਿੰਘ ਕਾਂਗੜ ਦੇ ਸਰਪੰਚ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਬਣਨ ਤੱਕ ਦੇ ਰਾਜਨੀਤਕ ਸਫ਼ਰ ਵਿਚ ਮਾਤਾ ਜੀ ਦਾ ਵੱਡਾ ਯੋਗਦਾਨ ਹੈ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਬਲਕਾਰ ਸਿੱਧੂ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਵਿਧਾਇਕ ਹਰਜੋਤ ਕਮਲ, ਜਗਦੀਪ ਸਿੰਘ ਨਕੱਈ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਅਰਵਿੰਦ ਖੰਨਾ, ਦੀਪਇੰਦਰ ਸਿੰਘ ਢਿੱਲੋਂ , ਜਗਬੀਰ ਸਿੰਘ ਬਰਾੜ, ਗੁਰਜੰਟ ਸਿੰਘ ਕੁੱਤੀਵਾਲ, ਅਜਾਇਬ ਸਿੰਘ ਭੱਟੀ, ਨਰਿੰਦਰ ਸਿੰਘ ਭਲੇਰੀਆ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਭਾਜਪਾ ਆਗੂ ਦਿਆਲ ਸੋਢੀ, ਬਰਜਿੰਦਰ ਸਿੰਘ ਮੱਖਣ ਬਰਾੜ, ਭੋਲਾ ਸਿੰਘ ਬਰਾੜ, ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਪ੍ਰਿਥੀਪਾਲ ਸਿੰਘ ਜਲਾਲ ਆਦਿ ਹਾਜ਼ਰ ਸਨ। ਅੰਤ ਵਿਚ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਰਧਾਂਜਲੀ ਸਮਾਗਮ ‘ਚ ਪਹੁੰਚੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ।