ਟੀਐੱਸਯੂ (ਪਾਵਰਕਮ) ਦੇ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸਰਕਲ ਪ੍ਰਧਾਨ ਹੇਮਰਾਜ ਬਾਦਲ ਦੇ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਵਿੱਚ ਕਰਵਾਇਆ ਗਿਆ। ਇਸ ਮੌਕੇ ਬਿਜਲੀ ਕਾਮਿਆਂ ਤੋਂ ਇਲਾਵਾ ਖੇਤ ਮਜ਼ਦੂਰ, ਕਿਸਾਨ, ਆਰਐੱਮਪੀ ਡਾਕਟਰਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਇਨਕਲਾਬੀ ਜਮਹੂਰੀ ਫਰੰਟ ਦੇ ਸੂਬਾ ਕਨਵੀਨਰ ਗੁਰਦਿਆਲ ਭੰਗਲ ਅਤੇ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਸ਼ੋਕ ਸੰਦੇਸ਼ ਭੇਜੇ ਗਏ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਚੀਫ ਆਰਗੇਨਾਈਜਰ ਭੁਪਿੰਦਰ ਸਿੰਘ ਬਿੱਟੂ, ਟੀਐੱਸਯੂ ਦੇ ਸਾਬਕਾ ਸੂਬਾ ਪ੍ਰਧਾਨ ਸੁਖਵੰਤ ਸਿੰਘ ਸੇਖੋਂ ਅਤੇ ਸਰਕਲ ਪ੍ਰਧਾਨ ਜਰਨੈਲ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰਲਛਮਣ ਸੇਵੇਵਾਲਾ, ਸੱਤਪਾਲ ਬਾਦਲ, ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦਿਲਾਵਰ ਸਿੰਘ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਡਾ. ਮਨਜਿੰਦਰ ਸਰਾਂ ਨੇ ਹੇਮਰਾਜ ਬਾਦਲ ਦੇ ਜੀਵਨ ਬਾਰੇ ਦੱਸਿਆ।ਮਰਹੂਮ ਹੇਮਰਾਜ ਦੀਆਂ ਧੀਆਂ ਸਰਬਜੀਤ ਕੌਰ ਤੇ ਮਨਦੀਪ ਕੌਰ ਨੇ ਆਏ ਹੋਏ ਸਮੂਹ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲੋਕ ਮੋਰਚਾ ਪੰਜਾਬ ਦੇ ਜਗਮੇਲ ਸਿੰਘ ਅਤੇ ਗੁਰਦੀਪ ਸਿੰਘ, ਭਾਕਿਯੂ ਏਕਤਾ ਉਗਰਾਹਾਂ ਦੀ ਮਹਿਲਾ ਵਿੰਗ ਦੀ ਆਗੂ ਹਰਿੰਦਰ ਬਿੰਦੂ, ਮੁਲਾਜ਼ਮ ਆਗੂ ਸਵਰਨ ਸਿੰਘ ਔਲਖ, ਚੰਦਰ ਪ੍ਰਕਾਸ਼, ਤਰਸੇਮ ਬਠਿੰਡਾ, ਪ੍ਰਕਾਸ਼ ਚੰਦ ਚੰਨੂ, ਸੁੰਦਰ ਪਾਲ ਅਤੇ ਬਨਾਰਸੀ ਦਾਸ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ।