ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੁਲੀਸ ਹਿਰਾਸਤ ’ਚ ਮਰੇ ਨਰਿੰਦਰਦੀਪ ਨੂੰ ਸ਼ਰਧਾਂਜਲੀਆਂ

ਵੱਡੀ ਗਿਣਤੀ ’ਚ ਲੋਕਾਂ ਨੇ ਸਮਾਗਮ ’ਚ ਸ਼ਿਰਕਤ ਕੀਤੀ
ਸ਼ਰਧਾਂਜਲੀ ਸਮਾਗਮ ਦੌਰਾਨ ਜੁੜਿਆ ਇਕੱਠ।
Advertisement

ਮਨੋਜ ਸ਼ਰਮਾ

ਗੋਨਿਆਣਾ ਮੰਡੀ (ਬਠਿੰਡਾ), 31 ਮਈ

Advertisement

ਪੁਲੀਸ ਹਿਰਾਸਤ ’ਚ ਮਰੇ ਨਰਿੰਦਰਦੀਪ ਸਿੰਘ ਨੰਨੂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਹੋਏ। ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਦੌਰਾਨ ਜਥੇਬੰਦੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ ਨੂੰ ਸਿਰੋਪਾਓ ਦਿੱਤਾ ਗਿਆ। ਐਕਸ਼ਨ ਕਮੇਟੀ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ, ਸ਼ਿੰਗਾਰਾ ਸਿੰਘ ਮਾਨ ਤੇ ਬਲਕਰਨ ਸਿੰਘ ਬਰਾੜ ਦੋਸ਼ ਲਾਇਆ ਕਿ ਪੰਜਾਬ ਪੁਲੀਸ ਨੂੰ ਸਰਕਾਰ ਨੇ ਖੁੱਲ੍ਹੀਆਂ ਛੋਟਾਂ ਦਿੱਤੀਆਂ ਹਨ। ਸ਼ਰਧਾਂਜਲੀ ਸਮਾਗਮ ਮੌਕੇ ਬੀਕੇਯੂ ਉਗਰਾਹਾਂ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ, ਡਾ. ਨਵਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨਰਿੰਦਰਦੀਪ ਨੰਨੂ ਦੀ ਪਤਨੀ ਨੈਨਸੀ ਨੇ ਭਾਵੁਕ ਹੋ ਕੇ ਕਿਹਾ ਕਿ ਜਦੋਂ ਤੱਕ ਉਹ ਕਥਿਤ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾਉਂਦੇ, ਉਹ ਚੁੱਪ ਹੋ ਕੇ ਨਹੀਂ ਬੈਠਣਗੇ।

ਸੰਘਰਸ਼ ਲਈ 27 ਮੈਂਬਰੀ ਸੰਘਰਸ਼ ਕਮੇਟੀ ਦਾ ਐਲਾਨ

ਭੋਗ ਸਮਾਗਮ ਤੋਂ ਬਾਅਦ ਨਰਿੰਦਰਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 27 ਮੈਂਬਰੀ ਸੰਘਰਸ਼ ਕਮੇਟੀ ਦਾ ਐਲਾਨ ਕੀਤਾ ਗਿਆ। ਇਸ ਕਮੇਟੀ ਵਿੱਚ ਕਿਸਾਨ ਯੂਨੀਅਨਾਂ, ਸਿਆਸੀ ਧਿਰਾਂ ਅਤੇ ਇਲਾਕਾਈ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਅਗਲੇ ਸੰਘਰਸ਼ ਦੀ ਯੋਜਨਾ ਬਣਾਏਗੀ ਅਤੇ ਜੇਕਰ ਇਨਸਾਫ਼ ਨਹੀਂ ਮਿਲਦਾ ਤਾਂ 5 ਜੂਨ ਨੂੰ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਵੀ ਕੀਤਾ ਗਿਆ।

ਖਹਿਰਾ ਤੇ ਹਰਸਿਮਰਤ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

ਬਠਿੰਡਾ: ਕਾਂਗਰਸੀ ਆਗੂ ਸੁਖਪਾਲ ਖਹਿਰਾ ਨਰਿੰਦਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਪ੍ਰੈੱਸ ਕਾਨਫਰੰਸ ਮੌਕੇ ਸ੍ਰੀ ਖਹਿਰਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਸਧਾਰਨ ਜਾਂਚ ਨਾਲ ਨਹੀਂ ਨਿਪਟਿਆ ਜਾ ਸਕਦਾ ਸਗੋਂ ਇਸ ਦੀ ਜੁਡੀਸ਼ਲ ਜਾਂਚ ਹੋਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਤੀਕਿਰਿਆ ਜਤਾਉਂਦਿਆਂ ਮ੍ਰਿਤਕ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। -ਪੱਤਰ ਪ੍ਰੇਰਕ

Advertisement