ਪੱਤਰ ਪ੍ਰੇਰਕ
ਮਾਨਸਾ, 14 ਅਗਸਤ
‘ਕਰਜ਼ਾ ਮੁਕਤੀ ਅੰਦੋਲਨ’ ਦੇ ਸ਼ਹੀਦ ਆਗੂ ਭੂਰਾ ਸਿੰਘ ਮਾਨ ਦੀ ਚੌਥੀ ਬਰਸੀ ਮੌਕੇ ਸੰਬੋਧਨ ਕਰਦਿਆਂ ਆਗੂ ਸੁਖਦਰਸ਼ਨ ਨੱਤ ਨੇ ਕਿਹਾ ਕਿ ਜੋ ਕਾਰਪੋਰੇਟ ਘਰਾਣਿਆਂ ਵੱਲੋਂ ਲਗਾਤਾਰ ਲੋਕ ਮਾਰੂ ਨੀਤੀਆਂ ਬਣਵਾਈਆਂ ਜਾ ਰਹੀਆਂ ਹਨ, ਉਨ੍ਹਾਂ ਕਾਰਨ ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਵਪਾਰੀ ਹਰ ਮੱਧਵਰਗੀ ਕਰਜ਼ਾ ਬੇਰੁਜ਼ਗਾਰੀ, ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੇ ਤਮਾਮ ਸ਼ਹੀਦ ਤੇ ਕਰਜ਼ਾ ਮੁਕਤੀ ਅੰਦੋਲਨ ਦੇ ਸ਼ਹੀਦ ਭੂਰਾ ਸਿੰਘ ਮਾਨ ਹੋਰਾਂ ਦੀਆਂ ਸ਼ਹੀਦੀਆਂ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ।