ਪੰਜਾਬ ਕੇਂਦਰੀ ’ਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ : The Tribune India

ਪੰਜਾਬ ਕੇਂਦਰੀ ’ਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਪੰਜਾਬ ਕੇਂਦਰੀ ’ਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਘਵੇਂਦਰ ਪ੍ਰਸਾਦ ਤਿਵਾੜੀ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕਰਦੇ ਹੋਏ।

ਮਨੋਜ ਸ਼ਰਮਾ
ਬਠਿੰਡਾ, 16 ਅਗਸਤ

ਦੇਸ਼ ਦੇ 76ਵੇਂ ਅਜ਼ਾਦੀ ਦਿਹਾੜੇ ’ਤੇ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਠਿੰਡਾ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਵੰਡ ਦੇ ਦੌਰਾਨ ਵਿਸਥਾਪਿਤ ਹੋਏ ਲੋਕਾਂ ਨੂੰ ਸਨਮਾਨਿਤ ਕੀਤਾ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨਾਲ ਮਿਲ ਕੇ ਫ਼ੌਜੀ ਚੌਕ, ਬਠਿੰਡਾ ਸਥਿਤ ਸ਼ਹੀਦ ਨੰਦ ਸਿੰਘ (1947) ਦੇ ਬੁੱਤ ਤੇ ਪਰਸਰਾਮ ਨਗਰ, ਬਠਿੰਡਾ ਸਥਿਤ ਕਾਰਗਿਲ ਸ਼ਹੀਦ ਸੰਦੀਪ ਸਿੰਘ (1999) ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

ਇਸ ਤੋਂ ਬਾਅਦ ਪ੍ਰੋ. ਤਿਵਾਰੀ ਦੀ ਅਗਵਾਈ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਟੀਮ ਨੇ ਸ਼ਹੀਦ ਸੰਦੀਪ ਸਿੰਘ ਦੇ ਬੁੱਤ ਤੋਂ ਹਰ ਘਰ ਤਿਰੰਗਾ ਯਾਤਰਾ ਕੱਢੀ। ਇਸ ਰੈਲੀ ਦੌਰਾਨ ਵਾਈਸ ਚਾਂਸਲਰ ਨੇ ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਸੰਦੀਪ ਸਿੰਘ (1999 ’ਚ ਕਾਰਗਿਲ ਜੰਗ ਦੇ ਸ਼ਹੀਦ) ਤੇ ਸ਼ਹੀਦ ਅਸ਼ਵਨੀ ਸਿੰਘ (1988 ਵਿੱਚ ਸ੍ਰੀਲੰਕਾ ’ਚ ਭਾਰਤੀ ਸ਼ਾਂਤੀ ਸੈਨਾ ਦੇ ਸ਼ਹੀਦ) ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਰੈਲੀ ਦੌਰਾਨ ਪ੍ਰੋ. ਤਿਵਾਰੀ ਨੇ ਨੌਜਵਾਨਾਂ ਨੂੰ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ।

ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ 1947 ਦੀ ਵੰਡ ਦੇ ਦੌਰਾਨ ਲੋਕਾਂ ਦੇ ਦੁੱਖਾਂ ਨੂੰ ਸਮਝਣ ਲਈ ਗਣਪਤੀ ਐਨਕਲੇਵ, ਬਠਿੰਡਾ ਦੇ ਵਾਸੀਆਂ ਸੁਦੇਸ਼ ਰਾਣੀ (80) ਤੇ ਸ੍ਰੀ ਜੰਗੀਲਾਲ (90) ਨਾਲ ਮੁਲਾਕਾਤ ਕੀਤੀ। ਦੋਵਾਂ ਨੂੰ ਵੰਡ ਸਮੇਂ ਭਿਆਨਕ ਹਿੰਸਾ ਦਾ ਸਾਹਮਣਾ ਕਰਨਾ ਪਿਆ। ਵੰਡ ਵਿੱਚ ਹੋਈ ਹਿੰਸਾ ਦੌਰਾਨ ਉਹਨਾਂ ਨੇ ਸ਼ੇਖਪੁਰਾ (ਪਾਕਿਸਤਾਨ) ਵਿੱਚ ਆਪਣਾ ਘਰ ਛੱਡ ਦਿੱਤਾ। ਅੰਮ੍ਰਿਤਸਰ ਦੇ ਇੱਕ ਸ਼ਰਨਾਰਥੀ ਕੈਂਪ ਵਿੱਚ ਰਹਿਣ ਤੋਂ ਬਾਅਦ ਆਖਰਕਾਰ ਉਹ ਬਠਿੰਡਾ ਆ ਕੇ ਵਸ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All