ਕਾਰਗਿਲ ਵਿਜੇ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਕਾਰਗਿਲ ਵਿਜੈ ਦਿਵਸ ’ਤੇ ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਤੇ ਹੋਰ ਆਗੂਆਂ ਨੇ ਕਾਰਗਿਲ ’ਚ ਸ਼ਹੀਦ ਹੋਏ ਕ੍ਰਿਸ਼ਨ ਕੁਮਾਰ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
ਪਾਰਟੀ ਆਗੂ ਤੇ ਵਰਕਰ ਅੱਜ ਬੇਗੂ ਰੋਡ ਸਥਿਤ ਗੋਲ ਡਿਗੀ ਚੌਕ ਪਹੁੰਚੇ। ਪਿੰਡ ਤਾਰਕਾਂਵਾਲੀ ਦੇ ਸੈਨਿਕ ਸ਼ਹੀਦ ਕ੍ਰਿਸ਼ਨ ਕੁਮਾਰ ਦੇ ਬੁੱਤ ’ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਚੌਟਾਲਾ ਨੇ ਕਿਹਾ ਕਿ ਅੱਜ ਅਸੀਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਕਾਰਗਿਲ ਯੁੱਧ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਦੇਸ਼ ਦੀ ਰੱਖਿਆ ਕੀਤੀ।
ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿੱਚ ਕਾਰਗਿਲ ਵਿਜੈ ਦਿਵਸ ਮੌਕੇ ਭਾਰਤੀ ਫੌਜ ਦੀ ਬਹਾਦਰੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਗੀਤ ਗਾਇਆ। ਪ੍ਰਿੰਸੀਪਲ ਮੋਨਿਕਾ ਗਰਗ ਨੇ ਬੱਚਿਆਂ ਨੂੰ ਫ਼ੌਜੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਕਿਹਾ। ਇਸ ਮੌਕੇ ਕਰਵਾਏ ਮੁਕਾਬਲਿਆਂ ਬਲੂ ਹਾਊਸ ਨੇ ਪਹਿਲਾ, ਗ੍ਰੀਨ ਹਾਊਸ ਨੇ ਦੂਜਾ, ਰੈੱਡ ਹਾਊਸ ਨੇ ਤੀਜਾ ਅਤੇ ਯੈਲੋ ਹਾਊਸ ਨੇ ਚੌਥਾ ਸਥਾਨ ਹਾਸਲ ਕੀਤਾ।
ਸ਼ਹੀਦ ਭਗਤ ਸਿੰਘ ਕਲੱਬ ਸ਼ਹਿਣਾ ਵੱਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਕਲੱਬ ਪ੍ਰਧਾਨ ਨੇ ਕਿਹਾ ਕਿ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਆਰਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿੱਚ ਵੀ ਸਮਾਗਮ ਕਰਵਾਇਆ ਗਿਆ।