ਟਰਾਈਡੈਂਟ ਗਰੁੱਪ ਨੇ ਮੈਡੀਕਲ ਕੈਂਪ ਲਾਇਆ
ਦੂਜੇ ਪਡ਼ਾਅ ’ਚ ਹਜ਼ਾਰਾਂ ਦੀ ਗਿਣਤੀ ’ਚ ਪੁੱਜੇ ਮਰੀਜ਼
Advertisement
ਟਰਾਈਡੈਂਟ ਗਰੁੱਪ ਵੱਲੋਂ 29 ਅਕਤੂਬਰ ਤੋਂ ਸ਼ੁਰੂ ਕੀਤੇ ਮੁਫ਼ਤ ਮੈਡੀਕਲ ਕੈਂਪ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ, ਜਿੱਥੇ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਰ ਡਾਕਟਰਾਂ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਕੈਂਪ ’ਚ ਹਜ਼ਾਰਾਂ ਦੀ ਗਿਣਤੀ ’ਚ ਮਰੀਜ਼ ਪੁੱਜੇ ਜਿਨ੍ਹਾਂ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ੍ਰੀ ਰਜਿੰਦਰ ਗੁਪਤਾ, ਸੀ ਐੱਸ ਆਰ ਹੈੱਡ ਮੈਡਮ ਮਧੂ ਗੁਪਤਾ ਅਤੇ ਸੀ ਐਕਸ ਓ ਅਭਿਸ਼ੇਕ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਦਕਾ ਹੀ ਗਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਸੀ.ਐੱਮ.ਸੀ. ਵਰਗੇ ਵੱਡੇ ਹਸਪਤਾਲ ਦੀਆਂ ਸਹੂਲਤਾਂ ਉਨ੍ਹਾਂ ਨੂੰ ਮੁਫ਼ਤ ’ਚ ਹੀ ਆਪਣੇ ਸ਼ਹਿਰ ’ਚ ਮਿਲੀਆਂ। ਇਸ ਕੈਂਪ ਦੌਰਾਨ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਨੂੰ ਆਮ ਸਿਹਤ ਜਾਂਚ, ਮਾਹਿਰ ਡਾਕਟਰੀ ਸਲਾਹ, ਡੈਂਟਲ ਸਕੇਲਿੰਗ, ਫਿਲਿੰਗ ਅਤੇ ਐਕਸਟਰੈਕਸ਼ਨ, ਡਾਇਗਨੌਸਟਿਕ ਟੈਸਟ, ਮੁਫ਼ਤ ਦਵਾਈਆਂ, ਐਕਸਰੇਅ, ਈ.ਸੀ.ਜੀ., ਮੋਤੀਆ ਬਿੰਦ ਦੀ ਜਾਂਚ, ਅੱਖਾਂ ਦੀ ਜਾਂਚ ਅਤੇ ਮੁਫ਼ਤ ਚਸ਼ਮਿਆਂ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ 16 ਮੈਡੀਸਨ ਸਪੈਸ਼ਲਿਸਟ ਡਾਕਟਰ ਚਮੜੀ, ਨੱਕ, ਕੰਨ ਅਤੇ ਮਹਿਲਾ ਰੋਗਾਂ ਦੀ ਜਾਂਚ ਅਤੇ ਇਲਾਜ ਕਰ ਰਹੇ ਹਨ। ਇਸ ਮੌਕੇ ਈ.ਸੀ.ਜੀ. ਅਤੇ ਐਕਸਰੇਅ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਕੈਂਪ ’ਚ ਪਿੰਡ ਧੌਲਾ ਤੋਂ ਦੀਨ ਦਿਆਲ ਬਰਨਾਲਾ ਤੋਂ ਬਸੰਤੀ ਦੇਵੀ ਧਨੌਲਾ ਤੋਂ ਬੀਬੀ ਕਰਤਾਰ ਕੌਰ ਅਤੇ ਆਪਣੇ ਪੂਰੇ ਪਰਿਵਾਰ ਸਮੇਤ ਜ਼ੋਰਾ ਸਿੰਘ ਇਲਾਜ ਲਈ ਪਹੁੰਚਿਆ ਸੀ। ਇਸ ਮੌਕੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
Advertisement
Advertisement
