ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਨਾਕਾਮ : The Tribune India

ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਨਾਕਾਮ

ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਨਾਕਾਮ

ਕੋਠਾ ਗੁਰੂ ਵਿਖੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਰਾਜਿੰਦਰ ਸਿੰਘ ਮਰਾਹੜ

ਭਗਤਾ ਭਾਈ, 25 ਨਵੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡ ਕੋਠਾ ਗੁਰੂ ਦੇ ਕਿਸਾਨ ਮੱਘਰ ਸਿੰਘ ਦੀ ਜ਼ਮੀਨ ਦਾ ਪ੍ਰਸ਼ਾਸਨ ਵੱਲੋਂ ਇਕ ਵਿਅਕਤੀ ਨੂੰ ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜ਼ਿਕਰਯੋਗ ਹੈ ਕਿ ਕਿਸਾਨ ਮੱਘਰ ਸਿੰਘ ਦੀ ਜ਼ਮੀਨ ਦਾ ਕੁਝ ਵਿਅਕਤੀਆਂ ਨਾਲ ਝਗੜਾ ਚੱਲ ਰਿਹਾ ਹੈ ਅਤੇ ਉਹ ਕੁਝ ਸਮਾਂ ਪਹਿਲਾਂ ਇਸ ਜ਼ਮੀਨ ਦਾ ਕਬਜ਼ਾ ਵਾਰੰਟ ਲੈ ਕੇ ਆਏ ਸਨ। ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਨੇ ਦੱਸਿਆ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਜਦੋਂ ਇਸ ਜ਼ਮੀਨ ਦਾ ਕਬਜ਼ਾ ਦਿਵਾਉਣ ਲਈ ਕਿਸਾਨ ਮੱਘਰ ਸਿੰਘ ਦੇ ਖੇਤ ਵਿੱਚ ਪਹੁੰਚਿਆ ਤਾਂ ਉਥੇ ਪਹਿਲਾਂ ਹੀ ਇਕੱਤਰ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਨ੍ਹਾਂ ਨੂੰ ਬਿਨਾਂ ਕਬਜ਼ਾ ਲਏ ਵਾਪਸ ਜਾਣਾ ਪਿਆ।

ਇਸ ਮੌਕੇ ਜ਼ਿਲ੍ਹਾ ਆਗੂ ਗੁਲਾਬ ਸਿੰਘ ਜਿਉਂਦ, ਔਰਤ ਆਗੂ ਗੁਰਮੇਲ ਕੌਰ,ਮਾਲਣ ਕੌਰ, ਰਣਧੀਰ ਸਿੰਘ ਮਲੂਕਾ, ਗੁਰਤੇਜ ਸਿੰਘ ਗੁਰੂਸਰ, ਮਜ਼ਦੂਰ ਆਗੂ ਤੀਰਥ ਸਿੰਘ ਤੇ ਜਸਪਾਲ ਸਿੰਘ ਪਾਲਾ ਨੇ ਕਿਹਾ ਕਿ ਬੀਕੇਯੂ (ਉਗਰਾਹਾਂ) ਕਰਜ਼ੇ ਬਦਲੇ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਤੇ ਕਬਜ਼ਾ ਨਹੀਂ ਹੋਣ ਦੇਵੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਮੀਨਾਂ ਹਥਿਆਉਣ ਵਾਲੇ ਭੋਂ ਮਾਫੀਆ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਰਜ਼ੇ ਬਦਲੇ ਕਿਸਾਨਾਂ ਦੀ ਜ਼ਮੀਨ, ਘਰ ਆਦਿ ਦੀ ਕੁਰਕੀ ਬੰਦ ਕਰਕੇ ਲੋਕ ਪੱਖੀ ਕਰਜ਼ਾ ਕਾਨੂੰਨ ਬਣਾ ਕੇ ਖ਼ੁਦਕੁਸ਼ੀਆਂ ਦੇ ਚਿੰਤਾਜਨਕ ਦੌਰ ਨੂੰ ਰੋਕਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਸ਼ਹਿਰ

View All