ਪੱਤਰ ਪ੍ਰੇਰਕ
ਟੱਲੇਵਾਲ, 4 ਅਕਤੂਬਰ
ਪਿੰਡ ਚੀਮਾ ਵਿਚ ਮਜ਼ਦੂਰ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਉਰਫ਼ ਕਾਲਾ (34) ਪੁੱਤਰ ਮਿੱਠੂ ਸਿੰਘ ਵਾਸੀ ਭੰਗੂ ਬਸਤੀ ਚੀਮਾ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਸੀ। ਗੁਰਸੇਵਕ ਸਿੰਘ ਸਿਰ ਡੇਢ ਲੱਖ ਦਾ ਕਰਜ਼ਾ ਚੜ੍ਹ ਗਿਆ ਸੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਿਆ ਸੀ। ਬੀਤੀ ਰਾਤ ਦਸ ਵਜੇ ਦੇ ਕਰੀਬ ਗੁਰਸੇਵਕ ਸਿੰਘ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਰਿਵਾਰ ’ਚ ਪਤਨੀ ਤੇ ਤਿੰਨ ਬੱਚੇ ਹਨ।
ਇਸ ਸਬੰਧੀ ਥਾਣਾ ਸਦਰ ਦੇ ਐਸਐਚਓ ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਦੇ ਬਿਆਨ ਦਰਜ ਕਰ ਕੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।