ਟਰੰਪ ਦਾ ਪੁਤਲਾ ਫੂਕਿਆ
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਗੋਲੂ ਕਾ ਮੌੜ ਉੱਤੇ ਵੈਨੇਜ਼ੁਏਲਾ ਦੇ ਹੱਕ ਵਿੱਚ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਬਲਾਕ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਕੀਤੀ। ਇਸ...
Advertisement
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਗੋਲੂ ਕਾ ਮੌੜ ਉੱਤੇ ਵੈਨੇਜ਼ੁਏਲਾ ਦੇ ਹੱਕ ਵਿੱਚ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਬਲਾਕ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਕੀਤੀ। ਇਸ ਮੌਕੇ ਪ੍ਰਦਰਸ਼ਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਚਰਨਜੀਤ ਸਿੰਘ ਛਾਂਗਾ ਰਾਏ ਨੇ ਕਿਹਾ ਕਿ ਅਮਰੀਕੀ ਫ਼ੌਜ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਅਤੇ ਉਸਦੀ ਪਤਨੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਪਸੰਦ ਲੋਕਾਂ ਨੂੰ ਅਮਰੀਕੀ ਸਾਮਰਾਜ ਦੀ ਧੱਕੇਸ਼ਾਹੀ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਕਾਮਰੇਡ ਰਾਜ ਬਹਾਦਰ ਕੇ, ਸੁਰਿੰਦਰ ਬਹਾਦਰ ਕੇ, ਢੋਲਾ ਮਾਹੀ, ਦਰਸ਼ਨ ਸਿੰਘ ਅਤੇ ਮੇਹਰ ਸਿੰਘ ਝੰਡੂ ਵਾਲਾ ਆਦਿ ਹਾਜ਼ਰ ਸਨ।
Advertisement
Advertisement
×

