ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟੀਐੱਸਯੂ ਵੱਲੋਂ ਥਰਮਲ ਪਲਾਂਟ ਦੇ ਗੇਟ ਅੱਗੇ ਨਿੱਜੀਕਰਨ ਖ਼ਿਲਾਫ਼ ਰੈਲੀ

ਮੁਲਾਜ਼ਮਾਂ ਨੂੰ ਦੇਸ਼ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਸੱਦਾ
Advertisement

ਪੱਤਰ ਪ੍ਰੇਰਕ

ਭੁੱਚੋ ਮੰਡੀ, 3 ਜੁਲਾਈ

Advertisement

ਸਾਂਝਾ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰ ਪੰਜਾਬ ਦੇ ਸੱਦੇ ’ਤੇ ਅੱਜ ਟੈਕਨੀਕਲ ਸਰਵਸਿਜ਼ ਯੂੂਨੀਅਨ ਨੇ ਗੁਰੂ ਹਰਗੋਬਿੰਦ ਸਾਹਿਬ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਉੱਤਰ ਪ੍ਰਦੇਸ਼ ਦੇ ਬਿਜਲੀ ਬੋਰਡ ਨੂੰ ਤੋੜੇ ਜਾਣ ਅਤੇ ਮਹਿਕਮੇ ਦੇ ਨਿੱਜੀਕਰਨ ਖ਼ਿਲਾਫ਼ ਰੋਸ ਰੈਲੀ ਕੀਤੀ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਬਿਜਲੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ ਐਂਪਲਾਈਜ਼ ਐਡ ਇੰਜਨੀਅਰ ਐਸੋਸੀਏਸ਼ਨ ਦੇ ਸੱਦੇ ਤਹਿਤ 9 ਜੁਲਾਈ ਦੀ ਦੇਸ਼ਿਵਆਪੀ ਹੜਤਾਲ ਵਿੱਚ ਸ਼ਾਮਲ ਹੋਣ।

ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਮੀਤ ਪ੍ਰਧਾਨ ਜਗਦੀਪ ਸਿੰਘ, ਜਨਰਲ ਸਕੱਤਰ ਅੰਤਰ ਸਿੰਘ ਜੇਈ, ਆਗੂ ਪਿਆਰਾ ਸਿੰਘ, ਵਰਿੰਦਰ ਸਿੰਘ ਪਰਮਾਰ ਅਤੇ ਰਵਿੰਦਰ ਕੁਮਾਰ ਨੇ ਕਿਹਾ ਕੇਂਦਰ ਸਰਕਾਰ ਨੇ ਮੁਨਾਫੇ ਵਿੱਚ ਜਾ ਰਹੇ ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਬਿਜਲੀ ਬੋਰਡਾਂ ਨੂੰ ਤੋੜ ਕੇ ਨਿੱਜੀ ਕੰਪਨੀਆਂ ਨੂੰ ਸੌਂਪ ਦਿੱਤੇ ਹਨ। ਕੇਂਦਰ ਸਰਕਾਰ ਵੱਲੋ 44 ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਮੁਲਾਜ਼ਮ ਮਾਰੂ ਨਵੇਂ ਚਾਰ ਲੇਬਰ ਕੋਡ ਲਿਆਂਦੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਕੱਚੇ ਕਾਮਿਆਂ ਨੂੰ ਪੱਕੇਾ ਕੀਤਾ ਜਾਵੇ, ਨਵੀਂ ਭਰਤੀ ਖੋਲ੍ਹੀ ਜਾਵੇ। ਇਸ ਮੌਕੇ ਆਗੂ ਹਰਪ੍ਰੀਤ ਸਿੰਘ ਜੌਹਲ, ਵਿਨੋਦ ਕੁਮਾਰ ਜੇਪੀਏ ਅਤੇ ਰਾਮ ਸੂਰਤ ਨੇ ਵੀ ਸੰਬੋਧਨ ਕੀਤਾ।

Advertisement