ਟੀਐੱਸਯੂ ਵੱਲੋਂ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ
ਸਬ ਡਿਵੀਜ਼ਨ ਭੁੱਚੋ ਕਲਾਂ ਦੇ ਬਿਜਲੀ ਗਰਿੱਡ ’ਤੇ ਟੀ ਐੱਸ ਯੂ ਦੇ ਆਗੂਆਂ ਅਤੇ ਵਰਕਰਾਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਦੋ ਤੋਂ ਚਾਰ ਦਸੰਬਰ ਤੱਕ ਕੀਤੀ ਗਈ ਤਿੰਨ ਰੋਜ਼ਾ ਹੜਤਾਲ ਦੀ ਹਮਾਇਤ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ...
ਭੁੱਚੋ ਕਲਾਂ ਦੇ ਬਿਜਲੀ ਗਰਿੱਡ ’ਤੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਟੀ ਐੱਸ ਯੂ ਦੇ ਆਗੂ ਅਤੇ ਵਰਕਰ। -ਫੋਟੋ: ਗੋਇਲ
Advertisement
ਸਬ ਡਿਵੀਜ਼ਨ ਭੁੱਚੋ ਕਲਾਂ ਦੇ ਬਿਜਲੀ ਗਰਿੱਡ ’ਤੇ ਟੀ ਐੱਸ ਯੂ ਦੇ ਆਗੂਆਂ ਅਤੇ ਵਰਕਰਾਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਦੋ ਤੋਂ ਚਾਰ ਦਸੰਬਰ ਤੱਕ ਕੀਤੀ ਗਈ ਤਿੰਨ ਰੋਜ਼ਾ ਹੜਤਾਲ ਦੀ ਹਮਾਇਤ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਸਬ ਡਿਵੀਜ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਆਗੂ ਦੀਪ ਚੰਦ, ਕੁਲਵਿੰਦਰ ਸਿੰਘ, ਰਾਜਮਹੇਸ਼ ਸਿੰਘ ਅਤੇ ਪਰਸਨ ਸਿੰਘ ਨੇ ਕਿਹਾ ਕਿ ਸਰਕਾਰਾਂ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਆਪਣੇ ਵਿਚਾਰ ਰੱਖੇ।
Advertisement
Advertisement
×

