ਭਗਤਾ ਭਾਈ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਭਗਤਾ ਭਾਈ-ਜੈਤੋ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਸਿਰੀਏਵਾਲਾ ’ਚ ਦਸਤਾਰ ਅਤੇ ਕਿਰਦਾਰ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਦੀ ਸਤਿਕਾਰ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਮਤਿ ਸੇਵਾ ਲਹਿਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਦਸਤਾਰ ਕੋਚ ਹਰਦਮਨ ਸਿੰਘ ਤੇ ਹਰਭਗਵਾਨ ਸਿੰਘ ਨੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਦਸਵੀਂ ਸਿਰੀਏਵਾਲਾ ਵੱਲੋਂ ਭਵਤਾ ਭਾਈ ਦੇ ਮੈਡੀਕਲ ਅਫਸਰ ਡਾ. ਸਵਰਨਜੀਤ ਸਿੰਘ ਖਾਲਸਾ ਦਾ ਸਨਮਾਨ ਕੀਤ। ਇਸ ਤੋਂ ਇਲਾਵਾ ਪ੍ਰਬਧਕਾਂ ਵੱਲੋਂ ਦਸਤਾਰ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਹਰਜਿੰਦਰ ਕੌਰ, ਸਾਬਕਾ ਸਰਪੰਚ ਸੁਖਮੰਦਰ ਸਿੰਘ ਭਾਈ, ਪੰਚ ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਖਾਲਸਾ, ਹਰਜਿੰਦਰ ਸਿੰਘ ਖਾਲਸਾ, ਜਰਨੈਲ ਸਿੰਘ ਖਾਲਸਾ, ਹਰਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ, ਅਮਰ ਸਿੰਘ ਫੌਜੀ, ਗੁਰਦੇਵ ਸਿੰਘ ਫੌਜੀ, ਭਾਈ ਕੌਰ ਸਿੰਘ ਗ੍ਰੰਥੀ ਹਾਜ਼ਰ ਸਨ। -ਪੱਤਰ ਪ੍ਰੇਰਕ