ਵੀਹ ਹਜ਼ਾਰ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਮਾਨਸਾ ਜ਼ਿਲ੍ਹੇ ’ਚ ਪੋਲੀਓ ਦੇ ਮੁਕੰਮਲ ਖਾਤਮੇ ਲਈ ਅੱਜ ਦੂਜੇ ਦਿਨ 5 ਸਾਲ ਤੱਕ ਦੇ 20, 379 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਮਾਨਸਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਮੰਯਕਜੋਤ ਸਿੰਘ ਨੇ ਦੱਸਿਆ ਕਿ ਪੋਲੀਓ ਰੋਕੂ ਬੂੰਦਾਂ ਘਰ-ਘਰ ਜਾਕੇ...
Advertisement
ਮਾਨਸਾ ਜ਼ਿਲ੍ਹੇ ’ਚ ਪੋਲੀਓ ਦੇ ਮੁਕੰਮਲ ਖਾਤਮੇ ਲਈ ਅੱਜ ਦੂਜੇ ਦਿਨ 5 ਸਾਲ ਤੱਕ ਦੇ 20, 379 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਮਾਨਸਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਮੰਯਕਜੋਤ ਸਿੰਘ ਨੇ ਦੱਸਿਆ ਕਿ ਪੋਲੀਓ ਰੋਕੂ ਬੂੰਦਾਂ ਘਰ-ਘਰ ਜਾਕੇ ਪਿਲਾਈਆਂ ਗਈਆਂ ਅਤੇ ਤੀਸਰੇ ਦਿਨ ਵੀ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 69295 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਟੀਚੇ ਲਈ ਰੈਗੂਲਰ ਬੂਥ 377 ਟੀਮਾਂ ਦੇ ਮੈਂਬਰਾਂ ਨੇ ਘਰ ਘਰ ਜਾਕੇ ਪੋਲੀਓ ਬੂੰਦਾਂ ਪਿਲਾਈਆਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ ਪੋਲੀਓ ਬੂੰਦਾਂ ਪਿਲਾਉਣ ਲਈ 13 ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 18 ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਤੀਸਰੇ ਦਿਨ 14 ਅਕਤੂਬਰ ਨੂੰ ਵੀ ਬਾਕੀ ਰਹਿੰਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਘਰ-ਘਰ ਜਾਕੇ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਨਾ ਰਹਿ ਜਾਵੇ।
Advertisement
Advertisement