ਫ਼ਿਰੋਜ਼ਪੁਰ: ਸਥਾਨਕ ਐੱਸਟੀਐੱਫ਼ ਦੀ ਟੀਮ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਛੇ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਉਰਫ਼ ਧੰਨਾ ਅਤੇ ਜਸਵੀਰ ਸਿੰਘ ਉਰਫ਼ ਜੱਸ ਵਾਸੀਆਨ ਪਿੰਡ ਪੀਰ ਇਸਮਾਈਲ ਖਾਂ ਵਜੋਂ ਕੀਤੀ ਗਈ ਹੈ। ਐੱਸਟੀਐੱਫ਼ ਦੇ ਸਬ-ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਲੱਖੋ ਕੇ ਬਹਿਰਾਮ ਦੀ ਅਨਾਜ ਮੰਡੀ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਦੋਵਾਂ ਦੇ ਖ਼ਿਲਾਫ਼ ਥਾਣਾ ਐੱਸਟੀਐੱਫ਼ ਮੁਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ