ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਤਲਵੰਡੀ ਭਾਈ, 19 ਜੂਨ 2025 ਥਾਣਾ ਘੱਲ ਖ਼ੁਰਦ ਦੀ ਪੁਲੀਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਪਿੰਡ ਚੱਕ ਅਰਾਈਆਂ ਥਾਣਾ ਸਿਟੀ ਜਲਾਲਾਬਾਦ ਤੇ ਲਵਪ੍ਰੀਤ ਸਿੰਘ ਵਾਸੀ...
Advertisement
ਨਿੱਜੀ ਪੱਤਰ ਪ੍ਰੇਰਕ
ਤਲਵੰਡੀ ਭਾਈ, 19 ਜੂਨ 2025
Advertisement
ਥਾਣਾ ਘੱਲ ਖ਼ੁਰਦ ਦੀ ਪੁਲੀਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਪਿੰਡ ਚੱਕ ਅਰਾਈਆਂ ਥਾਣਾ ਸਿਟੀ ਜਲਾਲਾਬਾਦ ਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਲੱਖਾ ਹਾਜੀ ਥਾਣਾ ਮਮਦੋਟ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਟੀਮ ਨਾਲ ਗਸ਼ਤ 'ਤੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ 'ਤੇ ਸਵਾਰ ਮੁਲਜ਼ਮਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਨੂੰ ਮੋਟਰ ਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
Advertisement