ਦੋ ਮੁਲਜ਼ਮ ਹੈਰੋਇਨ ਸਣੇ ਗ੍ਰਿਫ਼ਤਾਰ
ਸਿੰਘਪੁਰਾ ਪੁਲੀਸ ਚੌਕੀ ਦੀ ਪੁਲੀਸ ਨੇ ਦੋ ਮੁਲਜ਼ਮਾਂ ਮੰਗਾ ਸਿੰਘ ਅਤੇ ਪ੍ਰਕਾਸ਼ ਸਿੰਘ ਨੂੰ 6.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਚੌਕੀ ਇੰਚਾਰਜ ਚੰਦਨ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਬੱਸ ਸਟੈਂਡ ਪਿੰਡ ਦਾਦੂ ’ਚ ਮੌਜੂਦ ਸਨ। ਉਨ੍ਹਾਂ...
Advertisement
ਸਿੰਘਪੁਰਾ ਪੁਲੀਸ ਚੌਕੀ ਦੀ ਪੁਲੀਸ ਨੇ ਦੋ ਮੁਲਜ਼ਮਾਂ ਮੰਗਾ ਸਿੰਘ ਅਤੇ ਪ੍ਰਕਾਸ਼ ਸਿੰਘ ਨੂੰ 6.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਚੌਕੀ ਇੰਚਾਰਜ ਚੰਦਨ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਬੱਸ ਸਟੈਂਡ ਪਿੰਡ ਦਾਦੂ ’ਚ ਮੌਜੂਦ ਸਨ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਮੰਗਾ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਫਿਰਾਕ ਵਿਚ ਹੈ। ਪੁਲੀਸ ਪਾਰਟੀ ਨੂੰ ਦੇਖ ਕੇ ਉਹ ਬਹੁਤ ਤੇਜ਼ੀ ਨਾਲ ਤੁਰਨ ਲੱਗਾ। ਪੁਲੀਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਫੜ ਲਿਆ ਗਿਆ ਅਤੇ ਉਸਦੀ ਤਲਾਸ਼ੀ ਲਈ ਗਈ। ਜਿਸ ’ਤੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹੈਰੋਇਨ 6.30 ਗ੍ਰਾਮ ਹੈਰੋਇਨ ਬਰਾਮਦ ਹੋਈ। ਮੰਗਾ ਸਿੰਘ ਤੋਂ ਪੁੱਛ-ਪੜਤਾਲ ਮਗਰੋਂ ਪ੍ਰਕਾਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।
Advertisement
Advertisement
×