ਨਸ਼ੀਲੀਆਂ ਗੋਲੀਆਂ ਸਣੇ ਦੋ ਮੁਲਜ਼ਮ ਕਾਬੂ
ਪੱਤਰ ਪ੍ਰੇਰਕ ਤਪਾ ਮੰਡੀ, 24 ਜੂਨ ਇਥੇ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 1030 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਅਦਾਲਤ ’ਚੋਂ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ। ਥਾਣਾ ਮੁਖੀ ਸ਼ਰੀਫ ਖਾਂ ਨੇ...
Advertisement
ਪੱਤਰ ਪ੍ਰੇਰਕ
ਤਪਾ ਮੰਡੀ, 24 ਜੂਨ
Advertisement
ਇਥੇ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 1030 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਅਦਾਲਤ ’ਚੋਂ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ। ਥਾਣਾ ਮੁਖੀ ਸ਼ਰੀਫ ਖਾਂ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਰਾਮ ਅਤੇ ਕਰਨ ਸਿੰਘ ਨਸ਼ੀਲੀਆਂ ਗੋਲੀਆਂ ਵੇਚ ਰਹੇ ਹਨ। ਚੌਕੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਤੁਰੰਤ ਉਕਤ ਦੋਵਾਂ ਨੂੰ ਕਾਬੂ ਕਰਕੇ 1030 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲੀਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement