ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 20 ਅਕਤੂਬਰ
ਇਥੇ ਇੱਕ ਮੋਬਾਈਲ ਵਿਕਰੇਤਾ ਕੋਲੋਂ 32 ਆਈ ਫ਼ੋਨ ਖੋਹਣ ਵਾਲੇ ਚਾਰ ਮੁਲਜ਼ਮਾਂ ਵਿਚੋਂ ਦੋ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 22 ਆਈ ਫ਼ੋਨ ਵੀ ਬਰਾਮਦ ਕੀਤੇ ਹਨ। ਬਾਕੀ ਦੇ ਦੋ ਮੁਲਜ਼ਮਾਂ ਦੀ ਪਛਾਣ ਵੀ ਕਰ ਲਈ ਗਈ ਹੈ, ਤੇ ਪੁਲੀਸ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇ ਮਾਰ ਰਹੀ ਹੈ। ਸ਼ਹਿਰ ਦੇ ਬੱਸ ਸਟੈਂਡ ਦੇ ਨਜ਼ਦੀਕ ਮੋਬਾਇਲਾਂ ਦਾ ਕੰਮ ਕਰਨ ਵਾਲਾ ਪ੍ਰਦੀਪ ਸਿੰਘ ਲੰਘੀ 17 ਅਕਤੂਬਰ ਨੂੰ ਰਾਤ ਵੇਲੇ ਹੋਈ ਲੁੱਟ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ’ਤੇ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਤੇ ਵਾਰਦਾਤ ਵੇਲੇ ਕਰਨਪ੍ਰੀਤ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਵੀ ਇਨ੍ਹਾਂ ਦੇ ਨਾਲ ਸਨ, ਜਿਨ੍ਹਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।