ਗਹਿਣੇ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ
ਪੁਲੀਸ ਨੇ ਬੱਸ ’ਚੋਂ 14 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਨੋਦ ਅਤੇ ਟੋਨੀ ਵਾਸੀ ਹਾਂਸੀ ਵਜੋਂ ਹੋਈ ਹੈ। ਸਿਟੀ ਥਾਣਾ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਸਿੰਘ ਨੇ...
Advertisement
ਪੁਲੀਸ ਨੇ ਬੱਸ ’ਚੋਂ 14 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਨੋਦ ਅਤੇ ਟੋਨੀ ਵਾਸੀ ਹਾਂਸੀ ਵਜੋਂ ਹੋਈ ਹੈ। ਸਿਟੀ ਥਾਣਾ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ 9 ਦਸੰਬਰ, 2024 ਨੂੰ, ਬਣਸੁਧਰ ਪਿੰਡ ਦੇ ਵਸਨੀਕ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਸਿਰਸਾ ਸਿਟੀ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਗਹਿਣਿਆਂ ਦੀ ਚੋਰੀ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਹੱਤਵਪੂਰਨ ਜਾਣਕਾਰੀ ਦੇ ਆਧਾਰ ’ਤੇ ਸਿਟੀ ਪੁਲੀਸ ਨੇ ਸਿਰਸਾ ਬੱਸ ਸਟੈਂਡ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
