ਕਤਲ ਮਾਮਲੇ ’ਚ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਫਰੀਦਾਬਾਦ, 11 ਸਤੰਬਰ ਫਰੀਦਾਬਾਦ ਦੀ ਅਪਰਾਧ ਸ਼ਾਖਾ ਨੇ ਆਲੋਕ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਦਿੱਲੀ ਦੇ ਖਜ਼ੂਰੀ ਖਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿੱਥੇ ਉਹ ਆਪਣੇ ਜਾਣਕਾਰ ਕੋਲ...
Advertisement
ਪੱਤਰ ਪ੍ਰੇਰਕ
ਫਰੀਦਾਬਾਦ, 11 ਸਤੰਬਰ
Advertisement
ਫਰੀਦਾਬਾਦ ਦੀ ਅਪਰਾਧ ਸ਼ਾਖਾ ਨੇ ਆਲੋਕ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਦਿੱਲੀ ਦੇ ਖਜ਼ੂਰੀ ਖਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿੱਥੇ ਉਹ ਆਪਣੇ ਜਾਣਕਾਰ ਕੋਲ ਲੁਕੇ ਹੋਏ ਸਨ। ਉਨ੍ਹਾਂ ਦੱਸਿਆ ਕਿ ਆਲੋਕ ਦਾ ਕਥਿਤ ਕਤਲ ਮਾਮੂਲੀ ਤਕਰਾਰ ਹੋਣ ਮਗਰੋਂ ਕੀਤਾ ਗਿਆ ਸੀ। ਉਸ ਸਮੇਂ ਆਲੋਕ ਦੇ ਨਾਲ ਸ਼ਿਵਮ ਵੀ ਸੀ ਤੇ ਮੁਲਜ਼ਮਾਂ ਨੇ ਦੋਨਾਂ ਉਪਰ ਚਾਕੂ ਨਾਲ ਹਮਲਾ ਕਰ ਦਿੱਤਾ ਸੀ। ਫਿਰ ਮੌਕੇ ਤੋਂ ਫ਼ਰਾਰ ਹੋ ਗਏ ਸਨ। ਮੁਲਜ਼ਮਾਂ ਦੀ ਪਛਾਣ ਗੋਗਾ ਉਰਫ਼ ਅਜ਼ਹਰ ਤੇ ਯਾਮੀਨ ਵੱਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਕਾਤਲਾਂ ਦੇ ਦਿੱਲੀ ਵਿੱਚ ਛੁਪੇ ਹੋਣ ਦੀ ਜਾਣਕਾਰੀ ਮਿਲੀ ਸੀ ਤੇ ਥਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਪਹਿਲਾਂ ਪਰਿਵਾਰ ਵੱਲੋਂ ਆਲੋਕ ਦਾ ਸਸਕਾਰ ਨਹੀਂ ਸੀ ਕੀਤਾ ਜਾ ਰਿਹਾ ਪਰ ਪੁਲੀਸ ਨੇ ਸਰਕਾਰੀ ਹਸਪਤਾਲ ਤੋਂ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
Advertisement
Advertisement
×

