ਪੈਟਰੋਲ ਪੰਪ ’ਤੇ ਲੁੱਟ ਮਾਮਲੇ ’ਚ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਅਬੋਹਰ, 30 ਜਨਵਰੀ ਪਿੰਡ ਗੁਮਜਾਲ ਨੇੜੇ ਪੈਟਰੋਲ ਪੰਪ ’ਤੇ ਹੋਈ ਲੁੱਟ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖੂਈਆਂ ਸਰਵਰ ਪੁਲੀਸ ਨੇ ਰਾਜਸਥਾਨ ਦੇ ਰਹਿਣ ਵਾਲੇ ਅਰਮਾਨ ਅਤੇ ਰਾਜਵੰਸ਼ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ...
Advertisement
ਪੱਤਰ ਪ੍ਰੇਰਕ
ਅਬੋਹਰ, 30 ਜਨਵਰੀ
Advertisement
ਪਿੰਡ ਗੁਮਜਾਲ ਨੇੜੇ ਪੈਟਰੋਲ ਪੰਪ ’ਤੇ ਹੋਈ ਲੁੱਟ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖੂਈਆਂ ਸਰਵਰ ਪੁਲੀਸ ਨੇ ਰਾਜਸਥਾਨ ਦੇ ਰਹਿਣ ਵਾਲੇ ਅਰਮਾਨ ਅਤੇ ਰਾਜਵੰਸ਼ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 10,000 ਰੁਪਏ ਨਗਦ, ਇੱਕ ਮਾਨੀਟਰ ਅਤੇ ਦੋ ਫ਼ੋਨ ਬਰਾਮਦ ਕੀਤੇ ਹਨ।
ਇਹ ਘਟਨਾ 20-21 ਜਨਵਰੀ ਦੀ ਰਾਤ ਨੂੰ ਵਾਪਰੀ ਸੀ, ਜਦੋਂ ਕੁਝ ਨੌਜਵਾਨ ਹਥਿਆਰਾਂ ਨਾਲ ਲੈਸ ਇੱਕ ਪੈਟਰੋਲ ਪੰਪ 'ਤੇ ਪਹੁੰਚੇ ਅਤੇ 1,20,740 ਦੀ ਨਗਦੀ, ਇੱਕ ਮਾਨੀਟਰ ਅਤੇ ਇੱਕ ਡੀਵੀਆਰ ਲੁੱਟ ਕੇ ਭੱਜ ਗਏ ਸਨ। ਪੰਪ ਕਰਮਚਾਰੀ ਰਾਜ ਕੁਮਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਮਾਮਲਾ ਦਰਜ ਕੀਤਾ ਸੀ। ਥਾਣਾ ਮੁਖੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛ-ਪੜਤਾਲ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮ ਅਜੇ ਵੀ ਫਰਾਰ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ।
Advertisement
×