ਚੋਰੀ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਕਾਲਾਂਵਾਲੀ, 12 ਜਨਵਰੀ ਥਾਣਾ ਕਾਲਾਂਵਾਲੀ ਪੁਲੀਸ ਨੇ ਚੋਰੀ ਦੇ ਇੱਕ ਪੁਰਾਣੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੱਖਣ ਸਿੰਘ ਉਰਫ਼ ਗਗਨਦੀਪ ਸਿੰਘ ਉਰਫ਼ ਗਗਨੀ ਅਤੇ ਲਵਪ੍ਰੀਤ ਸਿੰਘ ਵਾਸੀ ਗਦਰਾਣਾ ਵਜੋਂ...
Advertisement
ਪੱਤਰ ਪ੍ਰੇਰਕ
ਕਾਲਾਂਵਾਲੀ, 12 ਜਨਵਰੀ
Advertisement
ਥਾਣਾ ਕਾਲਾਂਵਾਲੀ ਪੁਲੀਸ ਨੇ ਚੋਰੀ ਦੇ ਇੱਕ ਪੁਰਾਣੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੱਖਣ ਸਿੰਘ ਉਰਫ਼ ਗਗਨਦੀਪ ਸਿੰਘ ਉਰਫ਼ ਗਗਨੀ ਅਤੇ ਲਵਪ੍ਰੀਤ ਸਿੰਘ ਵਾਸੀ ਗਦਰਾਣਾ ਵਜੋਂ ਹੋਈ ਹੈ। ਕਾਲਾਂਵਾਲੀ ਦੇ ਥਾਣਾ ਇੰਚਾਰਜ ਰਾਮਫਲ ਨੇ ਦੱਸਿਆ ਕਿ ਬੀਤੀ ਪਹਿਲੀ ਜੂਨ 2022 ਨੂੰ ਮਲਕੀਤ ਕੌਰ ਪਤਨੀ ਜਗਰਾਜ ਸਿੰਘ ਵਾਸੀ ਗਦਰਾਣਾ ਢਾਣੀ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਵੱਲੋਂ ਉਸ ਦੇ ਘਰੋਂ 15 ਮਣ ਕਣਕ ਚੋਰੀ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਸਾਈਬਰ ਸੈੱਲ ਦੀ ਮਦਦ ਨਾਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਮੱਖਣ ਸਿੰਘ ਅਤੇ ਲਵਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ। ਰਿਮਾਂਡ ਦੌਰਾਨ ਹੋਰ ਘਟਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਨ੍ਹਾਂ ਤੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ।
Advertisement
×