ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਪੱਤਰ ਪ੍ਰੇਰਕ ਸ਼ਹਿਣਾ, 21 ਮਾਰਚ ਥਾਣਾ ਸ਼ਹਿਣਾ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸ਼ਹਿਣਾ ਦੇ ਐੱਸਐੱਚਓ ਜਸਵੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਜੀਤ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਸ਼ਹਿਣਾ ਨਹਿਰ ’ਤੇ ਨਾਕਾ...
Advertisement

ਪੱਤਰ ਪ੍ਰੇਰਕ

ਸ਼ਹਿਣਾ, 21 ਮਾਰਚ

Advertisement

ਥਾਣਾ ਸ਼ਹਿਣਾ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸ਼ਹਿਣਾ ਦੇ ਐੱਸਐੱਚਓ ਜਸਵੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਜੀਤ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਸ਼ਹਿਣਾ ਨਹਿਰ ’ਤੇ ਨਾਕਾ ਲਾਇਆ ਹੋਇਆ ਸੀ। ਸ਼ਹਿਣਾ ਨਹਿਰ ਦੇ ਕੋਲ ਪੈਂਦੇ ਬੱਸ ਅੱਡੇ ’ਤੇ ਦੋ ਵਿਅਕਤੀ ਹੱਥ ’ਚ ਪਲਾਸਟਿਕ ਦਾ ਥੈਲਾ ਫੜੀ ਬੈਠੇ ਸਨ ਜਦੋਂ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਾਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 405 ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਬੁੱਧ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਸ਼ਹਿਣਾ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ਼ਹਿਣਾ ਵਜੋਂ ਹੋਈ ਹੈ। ਥਾਣਾ ਸ਼ਹਿਣਾ ਪੁਲੀਸ ਨੇ ਕੇਸ ਦਰਜ ਕਰਕੇ ਪੁਛ-ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement
Show comments