ਤਲਵੰਡੀ ਭਾਈ ’ਚ ਹੈਰੋਇਨ ਸਣੇ ਦੋ ਗ੍ਰਿਫ਼ਤਾਰ
ਥਾਣਾ ਤਲਵੰਡੀ ਭਾਈ ਦੀ ਪੁਲੀਸ ਨੇ 100 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਪਿੰਡ ਹਰਾਜ ਅਤੇ ਧਰਮਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਭੋਲੂਵਾਲਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ...
Advertisement
ਥਾਣਾ ਤਲਵੰਡੀ ਭਾਈ ਦੀ ਪੁਲੀਸ ਨੇ 100 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਪਿੰਡ ਹਰਾਜ ਅਤੇ ਧਰਮਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਭੋਲੂਵਾਲਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਫ਼ਰੀਦਕੋਟ ਰੋਡ 'ਤੇ ਪੁਲ ਹੇਠਾਂ ਨਾਕਾਬੰਦੀ ਕੀਤੀ ਹੋਈ ਸੀ। ਮੋਗਾ ਸਾਈਡ ਤੋਂ ਆ ਰਹੀ ਇੱਕ ਸਵਿਫ਼ਟ ਕਾਰ ਨੂੰ ਟਾਰਚ ਮਾਰ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲੀਸ ਨੂੰ ਦੇਖ ਕੇ ਕਾਰ ਚਾਲਕ ਨੇ ਘਬਰਾ ਕੇ ਕਾਰ ਸੱਜੇ ਪਾਸੇ ਮੋੜ ਦਿੱਤੀ ਤੇ ਕਾਰ ਪੁਲ ਨਾਲ ਟਕਰਾ ਗਈ। ਕਾਰ ਦੀ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਉਕਤ ਬਰਾਮਦਗੀ ਹੋਈ। ਮੁਲਜ਼ਮਾਂ 'ਤੇ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।
Advertisement
Advertisement
×