DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ

ਬਠਿੰਡਾ ਪੁਲੀਸ ਨੇ ਦੋ ਵਿਅਕਤੀਆਂ ਨੂੰ 8,27,600 ਨਸ਼ੀਲੇ ਕੈਪਸੂਲਾਂ ਅਤੇ 20,000 ਟਰਾਮਾਡੋਲ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ’ਚ ਥਾਣਾ ਕੈਨਾਲ ਕਲੋਨੀ ਬਠਿੰਡਾ ਵਿੱਚ ਬੀ ਐੱਨ ਐੱਸ ਦੀ ਧਾਰਾ 223 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ...

  • fb
  • twitter
  • whatsapp
  • whatsapp
Advertisement

ਬਠਿੰਡਾ ਪੁਲੀਸ ਨੇ ਦੋ ਵਿਅਕਤੀਆਂ ਨੂੰ 8,27,600 ਨਸ਼ੀਲੇ ਕੈਪਸੂਲਾਂ ਅਤੇ 20,000 ਟਰਾਮਾਡੋਲ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ’ਚ ਥਾਣਾ ਕੈਨਾਲ ਕਲੋਨੀ ਬਠਿੰਡਾ ਵਿੱਚ ਬੀ ਐੱਨ ਐੱਸ ਦੀ ਧਾਰਾ 223 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐੱਸ ਪੀ (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਦੀ ਪੁਲੀਸ ਪਾਰਟੀ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਪਰਸਰਾਮ ਨਗਰ ਨੇੜੇ ਸ਼ਿਵ ਮੰਦਰ ਨੇੜੇ ਜਦੋਂ ਇੱਕ ਐਕਟਿਵਾ ਸਵਾਰ ਨੂੰ ਰੋਕ ਕੇ ਗੱਤੇ ਦੇ ਤਿੰਨ ਡੱਬਿਆਂ ਦੀ ਤਲਾਸ਼ੀ ਲੈਣ ’ਤੇ ਸੰਜੀਵ ਕੁਮਾਰ ਵਾਸੀ ਬਠਿੰਡਾ ਕੋਲੋਂ 90,000 ਨਸ਼ੀਲੇ ਕੈਪਸੂਲ ਬਰਾਮਦ ਹੋਏ। ਇਸ ’ਤੇ ਪੁਲੀਸ ਨੇ ਕੇਸ ਦਰਜ ਕਰ ਕੇ ਕੈਪਸੂਲ ਅਤੇ ਸਕੂਟਰੀ ਪੁਲੀਸ ਨੇ ਕਬਜ਼ੇ ’ਚ ਲੈ ਲਏ। ਪੁਲੀਸ ਵੱਲੋਂ ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਬਾਲਾ ਜੀ ਮੈਡੀਕਲ ਨੇੜੇ ਮਹੇਸ਼ਵਰੀ ਚੌਕ ਬਠਿੰਡਾ ਵਿੱਚੋਂ ਕੁੱਲ 7,37,600 ਕੈਪਸੂਲ (ਆਈ ਪੀ 300 ਐੱਮ ਜੀ) ਅਤੇ 20,000 ਟਰਾਮਾਡੋਲ ਗੋਲੀਆਂ ਬਰਾਮਦ ਕਰ ਕੇ ਦੁਕਾਨ ਦੇ ਮਾਲਕ ਰੀਦਾਂਸ਼ੂ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Advertisement
Advertisement
×