ਡੇਢ ਕਿੱਲੋ ਅਫੀਮ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਗਿੱਦੜਬਾਹਾ, 14 ਜੁਲਾਈ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਐਸਆਈ ਕੁਲਬੀਰ ਚੰਦ ਇੰਚਾਰਜ ਸੀਆਈਏ ਮਲੋਟ ਪੁਲੀਸ ਵੱਲੋਂ 1.5 ਕਿਲੋਗ੍ਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀਆਈਏ ਮਲੋਟ ਪੁਲੀਸ ਨੇ...
Advertisement
ਪੱਤਰ ਪ੍ਰੇਰਕ
ਗਿੱਦੜਬਾਹਾ, 14 ਜੁਲਾਈ
Advertisement
ਨਸ਼ਾ ਤਸਕਰੀ ਵਿਰੁੱਧ ਚੱਲ ਰਹੀ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਐਸਆਈ ਕੁਲਬੀਰ ਚੰਦ ਇੰਚਾਰਜ ਸੀਆਈਏ ਮਲੋਟ ਪੁਲੀਸ ਵੱਲੋਂ 1.5 ਕਿਲੋਗ੍ਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀਆਈਏ ਮਲੋਟ ਪੁਲੀਸ ਨੇ ਸ੍ਰੀ ਮੁਕਤਸਰ ਸਾਹਿਬ ਖੰਡਾ ਚੌਕ ਦੇ ਨਜ਼ਦੀਕ ਇੱਕ ਸਵਿਫਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਚੈੱਕ ਕੀਤਾ ਤਾਂ ਉਸ ’ਚ ਦੋ ਨੌਜਵਾਨਾਂ ਦੀ ਤਲਾਸ਼ੀ ਦੌਰਾਨ ਡੇਢ ਕਿਲੋ ਅਫੀਮ ਬਰਾਮਦ ਹੋਈ ਜਿਨ੍ਹਾਂ ਦੀ ਪਛਾਣ ਗੌਰਵ ਨਾਰੰਗ ਉਰਫ਼ ਸੰਨੀ ਅਤੇ ਸੁਖਵਿੰਦਰ ਸਿੰਘ ਵਾਸੀਆਨ ਮੁਕਤਸਰ ਵਜੋਂ ਹੋਈ। ਉਨ੍ਹਾਂ ’ਤੇ ਪੁਲੀਸ ਵੱਲੋਂ ਐਨਡੀਪੀਐਸ ਐਕਟ ਦੀਆਂ ਵੱਖ ਵੱਖ ਧਰਾਵਾਂ ਅਧੀਨ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ। ਡੀ ਐਸ ਪੀ ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਉਕਤ ਦੋਨਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਉਨ੍ਹਾਂ ਪਾਸੋਂ ਹੋਰ ਪੁਛਗਿੱਛ ਕੀਤੀ ਜਾਵੇਗੀ।
Advertisement
×