ਇੱਕ ਕਿੱਲੋ ਹੈਰੋਇਨ ਸਣੇ ਦੋ ਗ੍ਰਿਫ਼ਤਾਰ
ਫ਼ਰੀਦਕੋਟ ਪੁਲੀਸ ਨੇ ਅੱਜ ਦੋ ਨੌਜਵਾਨਾਂ ਨੂੰ 1 ਕਿਲੋ 23 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਨੌਜਵਾਨਾਂ ਕੋਲੋਂ ਪੁਲੀਸ ਨੇ 50 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ। ਸੂਚਨਾ ਅਨੁਸਾਰ ਬਿੱਟੂ ਸਿੰਘ ਅਤੇ ਨਿਸ਼ਾਨ ਸਿੰਘ...
Advertisement
ਫ਼ਰੀਦਕੋਟ ਪੁਲੀਸ ਨੇ ਅੱਜ ਦੋ ਨੌਜਵਾਨਾਂ ਨੂੰ 1 ਕਿਲੋ 23 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਨੌਜਵਾਨਾਂ ਕੋਲੋਂ ਪੁਲੀਸ ਨੇ 50 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ। ਸੂਚਨਾ ਅਨੁਸਾਰ ਬਿੱਟੂ ਸਿੰਘ ਅਤੇ ਨਿਸ਼ਾਨ ਸਿੰਘ ਕਾਰ ’ਤੇ ਜਾ ਰਹੇ ਸਨ ਅਤੇ ਜਦੋਂ ਪੁਲੀਸ ਨੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਸਦਰ ਪੁਲੀਸ ਫਰੀਦਕੋਟ ਨੇ ਮੁਲਜ਼ਮਾਂ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਇਹ ਨੌਜਵਾਨ ਬਾਰਡਰ ਏਰੀਏ ਵਿੱਚ ਨਸ਼ਾ ਤਸਕਰੀ ਦਾ ਕੰਮ ਕਰਦੇ ਸਨ ਅਤੇ ਉਨ੍ਹਾਂ ਖਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋਸ਼ ਹੇਠ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਧੰਦੇ ਵਿੱਚ ਜੁੜੇ ਹੋਰ ਵਿਅਕਤੀਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement
×