ਜ਼ੀਰਾ ’ਚ ਇੱਕ ਕਿੱਲੋ ਹੈਰੋਇਨ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਜ਼ੀਰਾ, 25 ਜੂਨ ਥਾਣਾ ਸਦਰ ਜ਼ੀਰਾ ਦੀ ਪੁਲੀਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਸਮੇਤ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਪੰਡੋਰੀ...
Advertisement
ਪੱਤਰ ਪ੍ਰੇਰਕ
ਜ਼ੀਰਾ, 25 ਜੂਨ
Advertisement
ਥਾਣਾ ਸਦਰ ਜ਼ੀਰਾ ਦੀ ਪੁਲੀਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਸਮੇਤ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਪੰਡੋਰੀ ਖੱਤਰੀਆਂ ਨਜ਼ਦੀਕ ਲਿੰਕ ਰੋਡ ’ਤੇ ਬਣੇ ਬਿਜਲੀ ਘਰ ਕੋਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਪੰਡੋਰੀ ਖੱਤਰੀਆਂ ਵੱਲੋਂ ਇੱਕ ਮੋਟਰਸਾਈਕਲ ਆਉਂਦਾ ਵਿਖਾਈ ਦਿੱਤਾ, ਜਿਸ ’ਤੇ ਇੱਕ ਔਰਤ ਅਤੇ ਇੱਕ ਮਰਦ ਸਵਾਰ ਸਨ ਜੋ ਪੁਲੀਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗੇੇ। ਪੁਲੀਸ ਨੇ ਉਨ੍ਹਾਂ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰ ਕੇ ਉਨ੍ਹਾਂ ਦਾ ਨਾਮ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਵੀਰਪਾਲ ਕੌਰ ਵਾਸੀ ਪਿੰਡ ਜੈਮਲਵਾਲਾ (ਮੋਗਾ) ਅਤੇ ਕੁਲਵਿੰਦਰ ਸਿੰਘ ਵਾਸੀ ਸੁਖਾਨੰਦ, ਸਮਾਲਸਰ (ਮੋਗਾ) ਦੱਸਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਪੰਜ-ਪੰਜ ਸੌ ਗ੍ਰਾਮ ਕੁੱਲ ਇੱਕ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
×