ਸਾਢੇ ਤਿੰਨ ਕੁਇੰਟਲ ਡੋਡਿਆਂ ਸਣੇ ਦੋ ਕਾਬੂ
ਨਿੱਜੀ ਪੱਤਰ ਪ੍ਰੇਰਕ ਮਖੂ, 6 ਮਈ ਥਾਣਾ ਮਖੂ ਪੁਲੀਸ ਵੱਲੋਂ 370 ਕਿੱਲੋ ਡੋਡਿਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ...
Advertisement
ਨਿੱਜੀ ਪੱਤਰ ਪ੍ਰੇਰਕ
ਮਖੂ, 6 ਮਈ
Advertisement
ਥਾਣਾ ਮਖੂ ਪੁਲੀਸ ਵੱਲੋਂ 370 ਕਿੱਲੋ ਡੋਡਿਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਰਕਬਾ ਤਲਵੰਡੀ ਨਿਪਾਲਾਂ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ ਬਿੰਦਾ ਵਾਸੀ ਸਰਹਾਲੀ (ਮਖੂ) ਅਤੇ ਰਮਨਦੀਪ ਸਿੰਘ ਉਰਫ ਰਮਨ ਵਾਸੀ ਬਾਹਰਵਾਲੀ ਆਪਣੀ ਮੋਟਰ ’ਤੇ ਡੋਡੇ ਪੋਸਤ ਪਲਾਸਟਿਕ ਦੇ ਗੱਟਿਆਂ ਵਿਚ ਰੱਖ ਕੇ ਵੇਚ ਰਹੇ ਹਨ। ਪੁਲੀਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੇ ਕਬਜ਼ੇ ਵਿਚੋਂ 370 ਕਿਲੋ ਡੋਡੇ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
Advertisement
×