ਚੋਰੀ ਦੇ ਦੋਸ ਮੋਟਰਸਾਈਕਲਾਂ ਸਣੇ ਦੋ ਗ੍ਰਿਫਤਾਰ
ਥਾਣਾ ਘੱਲ ਖੁਰਦ ਦੀ ਪੁਲੀਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 9 ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਕੂਟਰੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ...
Advertisement
ਥਾਣਾ ਘੱਲ ਖੁਰਦ ਦੀ ਪੁਲੀਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 9 ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਕੂਟਰੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ’ਤੇ ਸਰਬਜੀਤ ਸਿੰਘ ਉਰਫ ਗੁਰੀ ਵਾਸੀ ਅਤੇ ਅਵਤਾਰ ਸਿੰਘ ਉਰਫ ਪਿੰਕੂ ਵਾਸੀ ਅਜੀਤ ਨਗਰ ਤਲਵੰਡੀ ਭਾਈ ਨੂੰ ਕਾਬੂ ਕੀਤਾ ਜੋ ਮੋਟਰਸਾਈਕਲ, ਸਕੂਟਰ ਆਦਿ ਚੋਰੀ ਕਰਕੇ ਅੱਗੇ ਵੇਚਦੇ ਹਨ। ਪੁਲੀਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਕੋਲੋਂ ਚੋਰੀ ਦੇ 9 ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰੀ ਬਰਾਮਦ ਹੋਈ। ਪੁਲੀਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×