ਲੰਬੀ: ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿੱਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮੇਜਰ ਭੁਪਿੰਦਰ ਸਿੰਘ ਢਿੱਲੋਂ ਨੇ ਕਾਲਜ ਦੇ ਪੰਜਾਬੀ ਵਿਭਾਗ ਦੀ ਮੁਖੀ ਡਾ: ਖੁਸ਼ਨਸੀਬ ਗੁਰਬਖਸ਼ੀਸ਼ ਕੌਰ ਦੀਆਂ ਲਿਖੀਆਂ ਦੋ ਪੁਸਤਕਾਂ ‘ਪੰਡਿਤ ਪੂਰਨਚੰਦ ਦੀ ਕਿੱਸਾਕਾਰੀ’ (ਲੋਕਧਾਰਾਈ ਦ੍ਰਿਸ਼ਟੀ ਤੋਂ ) ਅਤੇ ‘ਕਿੱਸਾਕਾਰ ਵੈਦ ਇੰਦਰ ਸਿੰਘ’ (ਇਸ਼ਕ ਝਨਾਂ ਦਾ ‘ਤੇ ਪ੍ਰਸੰਗ ਜਾਨਕੀ ਹਰਨ) ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਡਾ. ਖੁਸ਼ਨਸੀਬ ਕੌਰ ਨੇ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਸੁਰਿੰਦਰ ਠਾਕੁਰ ਨੂੰ ਪ੍ਰੇਰਨਾ ਸਰੋਤ ਦੱਸਿਆ। ਮੇਜਰ ਭੁਪਿੰਦਰ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਠਾਕੁਰ ਅਤੇ ਸਟਾਫ਼ ਨੇ ਸ਼ਾਨਦਾਰ ਲੇਖਣੀ ਲਈ ਵਧਾਈ ਦਿੱਤੀ। -ਪੱਤਰ ਪ੍ਰੇਰਕ