ਦੋ ਸਕੇ ਭਰਾ ਡੇਢ ਮਣ ਪੋਸਤ ਸਣੇ ਕਾਬੂ
ਸੀਆਈਏ ਸਟਾਫ਼ ਫ਼ਰੀਦਕੋਟ ਨੇ ਦੋ ਕਾਰ ਸਵਾਰ ਸਕੇ ਭਰਾਵਾਂ ਨੂੰ 60 ਕਿਲੋ ਪੋਸਤ ਸਣੇ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਥਾਣਾ ਜੈਤੋ ਵਿੱਚ ਕੇਸ ਦਰਜ ਕੀਤਾ ਗਿਆ ਹੈ। ਐੱਸਪੀ ਫ਼ਰੀਦਕੋਟ ਮਨਵਿੰਦਰਬੀਰ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਿਕ ਇੰਸਪੈਕਟਰ ਅਮਰਿੰਦਰ ਸਿੰਘ ਦੀ ਅਗਵਾਈ...
Advertisement
ਸੀਆਈਏ ਸਟਾਫ਼ ਫ਼ਰੀਦਕੋਟ ਨੇ ਦੋ ਕਾਰ ਸਵਾਰ ਸਕੇ ਭਰਾਵਾਂ ਨੂੰ 60 ਕਿਲੋ ਪੋਸਤ ਸਣੇ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਥਾਣਾ ਜੈਤੋ ਵਿੱਚ ਕੇਸ ਦਰਜ ਕੀਤਾ ਗਿਆ ਹੈ। ਐੱਸਪੀ ਫ਼ਰੀਦਕੋਟ ਮਨਵਿੰਦਰਬੀਰ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਿਕ ਇੰਸਪੈਕਟਰ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਪਿੰਡ ਰਾਮੇਆਣਾ ਕੋਲ ਸਥਿਤ ਸੂਏ ਦੇ ਪੁਲ ’ਤੇ ਲਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਕਾਰ ਚਾਲਕ ਦੀ ਪਛਾਣ ਧਲਵਿੰਦਰ ਸਿੰਘ ਅਤੇ ਉਸ ਦੀ ਨਾਲ ਵਾਲੀ ਸੀਟ ’ਤੇ ਬੈਠੇ ਦੀ ਸ਼ਨਾਖ਼ਤ ਅਮਨਦੀਪ ਸਿੰਘ ਉਰਫ਼ ਅਮਨਾ ਵਜੋਂ ਹੋਈ। ਮੌਕੇ ’ਤੇ ਪੁੱਜੇ ਡੀਐਸਪੀ ਚਿਰੰਜੀਵ ਲਾਂਬਾ ਦੀ ਹਾਜ਼ਰੀ ’ਚ ਤਲਾਸ਼ੀ ਲਏ ਜਾਣ ’ਤੇ ਉਸ ਵਿੱਚੋਂ 60 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਦੱਸਣ ਮੁਤਾਬਿਕ ਦੋਵੇਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਦੇ ਵਾਸੀ ਹਨ।
Advertisement
Advertisement