ਤਲਵੰਡੀ ਸਾਬੋ: ਤਲਵੰਡੀ ਸਾਬੋ ਪੁਲੀਸ ਨੇ ਦੋ ਕਾਰ ਸਵਾਰਾਂ ਨੂੰ 25 ਗਰਾਮ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਇੰਚਾਰਜ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਬਠਿੰਡਾ ਰੋਡ ਸੂਏ ਦੇ ਪੁਲ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 25 ਗਰਾਮ ਚਿੱਟਾ ਨਸ਼ਾ ਬਰਾਮਦ ਹੋਇਆ। ਪੁਲੀਸ ਨੇ ਕਾਰ ਸਵਾਰ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਦੋਵੇਂ ਵਾਸੀ ਭਾਗੀਵਾਂਦਰ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਬਾਹਰੋਂ ਨਸ਼ਾ ਲਿਆ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ ਤੇ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। -ਪੱਤਰ ਪ੍ਰੇਰਕ