ਨਿੱਜੀ ਪੱਤਰ ਪ੍ਰੇਰਕ
ਮਲੋਟ, 17 ਅਗਸਤ
ਕੁੱਲ ਹਿੰਦ ਕਿਸਾਨ ਮਹਾਸਭਾ ਵੱਲੋਂ ਦੋ ਰੋਜ਼ਾ ਕਾਨਫਰੰਸ ਸਥਾਨਕ ਜਨਤਾ ਹੋਟਲ ਵਿੱਚ ਕੀਤੀ ਗਈ, ਜਿਸ ਵਿਚ ਉਤਰਾਖੰਡ ਅਤੇ ਬਿਹਾਰ, ਯੂਪੀ ਸਮੇਤ 19 ਸੂਬਿਆਂ ਤੋਂ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮਹਾਸਭਾ ਦੇ ਕੌਮੀ ਪ੍ਰਧਾਨ ਰੂਲਦੂ ਸਿੰਘ ਮਾਨਸਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲਿਆਂਦੇ ਤਾਂ ਉਹ ਪਹਿਲਾਂ ਦੀ ਤਰ੍ਹਾਂ ਲੰਮੇ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਤਰਜ਼ ‘ਤੇ ਦੂਜੇ ਸੂਬਿਆਂ ਨੂੰ ਐੱਮਐੱਸਪੀ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਲੰਪੀ ਸਕਿਨ ਨਾਲ ਮਰੇ ਪਸ਼ੂਆਂ ਸਮੇਤ ਮੀਂਹ ਨਾਲ ਖਰਾਬ ਹੋਈਆਂ ਤੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਫਸਲਾਂ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਆਉਂਦੀ 23 ਸਤੰਬਰ ਨੂੰ ਬਿਹਾਰ ਵਿੱਚ ਵੱਡੀ ਮਹਾਸਭਾ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਉਤਰਾਖੰਡ ਦੇ ਪਰਸ਼ੋਤਮ ਸਰਮਾ, ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜੁਗਰਾਜ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਨੇ ਪੰਜਾਬ ਵਿਚ ਪੈਦਾ ਹੋ ਰਹੇ ਪਾਣੀ ਦੇ ਸੰਕਟ ‘ਤੇ ਚਿੰਤਾ ਪ੍ਰਗਟ ਕੀਤੀ।