ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਦੋ ਭਗੌੜੇ ਕਾਬੂ
ਸਥਾਨਕ ਪੁਲੀਸ ਨੇ ਤਲਵਾੜਾ ਝੀਲ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਕਪਤਾਨ ਦੀਪਕ ਸਹਾਰਨ ਨੇ ਦੱਸਿਆ ਕਿ ਸੁਸ਼ੀਲ ਉਰਫ਼ ਸੁਨੀਲ ਨਿਵਾਸੀ ਤਲਵਾੜਾ ਝੀਲ ਨੂੰ ਗੈਰ-ਕਾਨੂੰਨੀ...
Advertisement
ਸਥਾਨਕ ਪੁਲੀਸ ਨੇ ਤਲਵਾੜਾ ਝੀਲ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਕਪਤਾਨ ਦੀਪਕ ਸਹਾਰਨ ਨੇ ਦੱਸਿਆ ਕਿ ਸੁਸ਼ੀਲ ਉਰਫ਼ ਸੁਨੀਲ ਨਿਵਾਸੀ ਤਲਵਾੜਾ ਝੀਲ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲਿਆਂ ਵਿੱਚ ਲੋੜੀਂਦੇ ਤਸਕਰ ਰਾਜੂ ਨਿਵਾਸੀ ਤਲਵਾੜਾ ਝੀਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਟ੍ਰੈਕਡਾਊਨ ਦੇ ਤਹਿਤ ਸਿਰਸਾ ਪੁਲੀਸ ਲੋੜੀਂਦੇ ਅਪਰਾਧੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲੀਸ ਕਪਤਾਨ ਨੇ ਸਾਰੇ ਥਾਣਾ ਇੰਚਾਰਜਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੋੜੀਂਦੇ ਅਪਰਾਧੀਆਂ ਦੀ ਭਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
Advertisement
Advertisement
