ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ/ਜ਼ੀਰਕਪੁਰ, 30 ਮਈ
ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਲੰਘੀ ਰਾਤ ਹਲਦੀਰਾਮ ਰੇਸਤਰਾਂ ਨੇੜੇ ਵਾਪਰੇ ਹਾਦਸੇ ਵਿੱਚ ਜ਼ੀਰਕਪੁਰ ਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (54) ਵਾਸੀ ਮਕਾਨ ਨੰਬਰ 223, ਗਲੀ ਨੰਬਰ 1, ਪ੍ਰੀਤ ਕਲੋਨੀ, ਜ਼ੀਰਕਪੁਰ ਵਜੋਂ ਹੋਈ ਹੈ। ਇਸੇ ਦੌਰਾਨ ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ਦੇ ਮੈਕ ਡੋਨਲੈਂਡ ਚੌਂਕ ਤੇ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆ ਕੇ ਇੱਕ ਕਰੀਬ 42 ਸਾਲਾ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਰਮਜੀਤ ਕੌਰ ਵਾਸੀ ਪਿੰਡ ਭਾਂਖਰਪੁਰ ਵਜੋਂ ਹੋਈ ਹੈ। ਦੋਵਾਂ ਮਾਮਲਿਆਂ ਵਿੱਚ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।