ਦੋ ਹਾਦਸਿਆਂ ’ਚ ਦੋ ਹਲਾਕ
ਇੱਥੇ ਟਰੈਕਟਰ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਦੋ ਦੋਸਤ ਜ਼ਖ਼ਮੀ ਹੋ ਗਏ। ਮ੍ਰਿਤਕ ਦੇ ਪਿਤਾ ਰਾਜ ਕੁਮਾਰ ਵਾਸੀ ਕੈਨਾਲ ਕਲੋਨੀ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ ਵਿਸ਼ਾਲ ਅਤੇ...
ਇੱਥੇ ਟਰੈਕਟਰ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਦੋ ਦੋਸਤ ਜ਼ਖ਼ਮੀ ਹੋ ਗਏ। ਮ੍ਰਿਤਕ ਦੇ ਪਿਤਾ ਰਾਜ ਕੁਮਾਰ ਵਾਸੀ ਕੈਨਾਲ ਕਲੋਨੀ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ ਵਿਸ਼ਾਲ ਅਤੇ ਉਸ ਦੇ ਦੋ ਦੋਸਤ ਮਲੀ ਤੇ ਹਰਮਨ ਮੋਟਰਸਾਈਕਲ ’ਤੇ ਫਿਰੋਜ਼ਪੁਰ ਪਟਾਕੇ ਲੈਣ ਆਏ ਸਨ। ਰਾਜ ਕੁਮਾਰ ਨੇ ਦੱਸਿਆ ਕਿ ਉਹ ਖੁਦ ਪਿੱਛੇ-ਪਿੱਛੇ ਆ ਰਹੇ ਸਨ ਕਿ ਜਦੋਂ ਇਹ ਨਹਿਰੀ ਮਹਿਕਮੇ ਕੋਠੀ ਰਾਏ ਸਾਹਿਬ ਨੰਬਰ 6 ਕੋਲ ਪੁੱਜੇ ਤਾਂ ਸਾਹਮਣਿਓਂ ਤੇਜ਼ ਰਫਤਾਰ ਟਰੈਕਟਰ ਟਰਾਲਾ ਇਨ੍ਹਾਂ ਦੇ ਮੋਟਰਸਾਈਕਲ ਵਿੱਚ ਵੱਜਿਆ ਜਿਸ ਕਾਰਨ ਤਿੰਨਾਂ ਦੇ ਸੱਟਾਂ ਲੱਗੀਆਂ। ਉਸ ਦੇ ਲੜਕੇ ਦੀ ਇਲਾਜ ਦੌਰਾਨ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਮੌਤ ਹੋ ਗਈ। ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਟਰੈਕਟਰ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਤਪਾ ਮੰਡੀ (ਸੀ ਮਾਰਕੰਡਾ): ਇੱਥੇ ਵਾਪਰੇ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦੋਂਕਿ ਦੋ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਆਪਣੇ ਦੋਸਤਾਂ ਰਾਹੁਲ ਸਿੰਘ ਤੇ ਰਾਜੂ ਸਿੰਘ ਨਾਲ ਮੋਟਰਸਾਈਕਲ ’ਤੇ ਬਾਜ਼ਾਰ ਜਾ ਰਿਹਾ ਸੀ। ਉਹ ਜਦੋਂ ਸ਼ਾਂਤੀ ਹਾਲ ਕੋਲ ਪੁੱਜੇ ਤਾਂ ਅੱਗੇ ਜਾਂਦੀ ਗੱਡੀ ਦੇ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਗੱਡੀ ਦੇ ਪਿੱਛੇ ਟਕਰਾਅ ਗਏ। ਰਾਹਗੀਰਾਂ ਤੇ ਦੁਕਾਨਦਾਰਾਂ ਨੇ ਤੁਰੰਤ ਮਿਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੂੰ ਬੁਲਾ ਕੇ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਕੁਲਦੀਪ ਸਿੰਘ ਮੌਤ ਹੋ ਗਈ। ਰਾਜੂ ਸਿੰਘ ਅਤੇ ਰਾਹੁਲ ਸਿੰਘ ਨੂੰ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਚੌਕੀ ਇੰਚਾਰਜ ਕਰਮਜੀਤ ਸਿੰਘ ਤੇ ਥਾਣੇਦਾਰ ਸਤਿਗੁਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰੂਪ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ।