ਠੱਗੀਆਂ ਮਾਰਨ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਠੱਗੀਆਂ ਮਾਰਨ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਮੁਲਜ਼ਮਾਂ ਨੂੰ ਮੀਡੀਆ ਅੱਗੇ ਪੇਸ਼ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ 

ਬਠਿੰਡਾ, 27 ਫਰਵਰੀ 

ਸੋਸ਼ਲ ਮੀਡੀਆ ਜ਼ਰੀਏ ਠੱਗੀਆਂ ਮਾਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕੋਲੋਂ ਸਾਢੇ ਚਾਰ ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਕਪਤਾਲ ਭੁਪਿੰਦਰਜੀਤ ਸਿੰਘ ਵਿਰਕ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਗਰੁੱਪ ਦੇ ਇਨ੍ਹਾਂ ਮੈਂਬਰਾਂ ਨੇ ਯੂ-ਟਿਊਬ ’ਤੇ ਲੋਕਾਂ ਨੁੂੰ ਗੁੰਮਰਾਹ ਕੀਤਾ ਕਿ ਪੁਰਾਣੇ ਰੇਡੀਓ ਅਤੇ ਟੈਲੀਵਿਜ਼ਨਾਂ ਦੇ ਪਲੇਟ ਸਰਕਟਾਂ ’ਚ ਵਰਤੀਆਂ ਜਾਂਦੀਆਂ ਛੋਟੀਆਂ ਟਿਊਬਾਂ ਅੰਦਰ ਇਕ ਅਜਿਹੀ ਧਾਤੂ ਹੁੰਦੀ ਹੈ, ਜਿਸ ਦੀ ਵਰਤੋਂ ਕਰੋਨਾਵਾਇਰਸ ਦੀ ਦਵਾਈ ਬਣਾਉਣ ਲਈ ਹੁੰਦੀ ਹੈ। ਲੋਕਾਂ ਨੂੰ ਇਹ ਕਹਿ ਕੇ ਭਰਮਾਇਆ ਗਿਆ ਕਿ ਇਸ ਧਾਤੂ ਦੀ ਵਿਦੇਸ਼ਾਂ ਵਿੱਚ ਵੀ ਬੇਹੱਦ ਮੰਗ ਹੈ। ਵੀਡਿਓ ਦੇ ਝਾਂਸੇ ’ਚ ਫਸ ਕੇ ਇਕ ਆਦਮੀ ਨੇ ਪੰਜ ਲੱਖ ਰੁਪਏ ਵਿਚ ਠੱਗ ਗਰੋਹ ਤੋਂ ਧਾਤੂ ਖ਼ਰੀਦਣ ਦਾ ਸੌਦਾ ਕਰ ਲਿਆ। ਪੁਲੀਸ ਮੁਤਾਬਿਕ ਗਰੋਹ ਦੇ ਮੈਂਬਰ ਉਸ ਆਦਮੀ ਤੋਂ ਪੰਜ ਲੱਖ ਲੈ ਕੇ ਫਰਾਰ ਹੋ ਗਏ ਤਾਂ ਪੁਲੀਸ ਨੇ ਚੌਕਸੀ ਵਰਤਦਿਆਂ ਦੋ ਜਣਿਆਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਉਰਫ਼ ਭੋਲਾ ਸਿੰਘ ਵਾਸੀ ਬੀੜ ਬਹਿਮਣ ਹਾਲ ਆਬਾਦ ਬਾਬਾ ਫ਼ਰੀਦ ਨਗਰ ਅਤੇ ਬਲਰਾਜ ਸਿੰਘ ਵਾਸੀ ਪਿੰਡ ਮੰਡੀ ਕਲਾਂ ਵਜੋਂ ਦੱਸੀ ਗਈ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਇਕ ਮੋਟਰਸਾਈਕਲ, ਖੋਹੇ ਹੋਏ ਸਾਢੇ ਚਾਰ ਲੱਖ ਰੁਪਏ ਅਤੇ ਬਣਾਈ ਗਈ ‘ਰੈਡ ਮਰਕਰੀ ਟਿਊਬ’ ਬਰਾਮਦ ਕੀਤੀ ਹੈ।

ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਨਾ ਹੋਣ ਸਬੰਧੀ ਐੱਸਐੱਸਪੀ ਵੱਲੋਂ ਸਪਸ਼ਟੀਕਰਨ

23 ਫਰਵਰੀ ਨੂੰ ਪਿੰਡ ਮਹਿਰਾਜ ’ਚ ਇਕੱਠ ਦੌਰਾਨ ਪਹੁੰਚੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਸਬੰਧ ’ਚ ਪੁੱਛੇ ਇਕ ਸਵਾਲ ਦੇ ਜਵਾਬ ’ਚ ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪੁਲੀਸ ਵੱਲੋਂ ਕੋਈ ਲਿਖ਼ਤੀ ਜਾਣਕਾਰੀ ਨਹੀਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਦੇ ਭਗੌੜਾ ਹੋਣ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦੇ ਇਨਾਮ ਬਾਰੇ ਵੀ ਉਨ੍ਹਾਂ ਨੂੰ ਸਿਰਫ ਮੀਡੀਆ ਤੋਂ ਹੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਉਂਜ ਵੀ 15-20 ਹਜ਼ਾਰ ਦੇ ਇਕੱਠ ’ਚੋਂ ਅਜਿਹੀ ਗ੍ਰਿਫ਼ਤਾਰੀ ਹਾਲਾਤ ਦੇ ਮੱਦੇਨਜ਼ਰ ਅਸੰਭਵ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All