ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਟਰਸਾਈਕਲਾਂ ਸਣੇ ਚੋਰ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਬਠਿੰਡਾ ਪੁਲੀਸ ਨੇ ਕਥਿਤ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਚੋਰੀ ਦੇ 11 ਮੋਟਰਸਾਈਕਲ ਬਰਾਮਦ ਕੀਤੇ ਹਨ। ਡੀਐੱਸਪੀ ਸਰਵਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਸੁਖਵੀਰ ਸਿੰਘ ਵਾਸੀ ਕੋਟਲੀ ਅਬਲੂ ਵਜੋਂ ਕੀਤੀ ਗਈ ਹੈ।...
Advertisement
ਬਠਿੰਡਾ ਪੁਲੀਸ ਨੇ ਕਥਿਤ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਚੋਰੀ ਦੇ 11 ਮੋਟਰਸਾਈਕਲ ਬਰਾਮਦ ਕੀਤੇ ਹਨ। ਡੀਐੱਸਪੀ ਸਰਵਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਸੁਖਵੀਰ ਸਿੰਘ ਵਾਸੀ ਕੋਟਲੀ ਅਬਲੂ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਮੁਲਜ਼ਮ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਹੁਣ ਉਹ ਜਲੇਬੀ ਚੌਕ ਨੇੜੇ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਛਾਪਾ ਮਾਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ 11 ਮੋਟਰਸਾਈਕਲ ਬਰਾਮਦ ਕਰ ਲਏ। ਪੁਲੀਸ ਅਨੁਸਾਰ ਗੁਰਸੇਵਕ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਅੱਧੀ ਦਰਜਨ ਮੁਕੱਦਮੇ ਦਰਜ ਹਨ, ਜਦ ਕਿ ਸੁਖਵੀਰ ਸਿੰਘ ਦਾ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੇ ਤਫ਼ਤੀਸ਼ੀ ਅਫਸਰ ਏਐੱਸਆਈ ਸੁਖਦਰਸ਼ਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲੀਸ ਹੁਣ ਰਿਮਾਂਡ ਹਾਸਲ ਕਰਕੇ ਅਗਲੀ ਪੁੱਛ ਪੜਤਾਲ ਕਰੇਗੀ ਜਿਸ ਦੌਰਾਨ ਹੋਰ ਚੋਰੀਆਂ ਦੀਆਂ ਗੁੱਥੀਆਂ ਸੁਲਝਣ ਦੀ ਆਸ ਹੈ।

 

Advertisement

Advertisement
Show comments