ਸੰਜੀਵ ਹਾਂਡਾ
ਫ਼ਿਰੋਜ਼ਪੁਰ, 6 ਮਈ
ਕਰਨਾਲ ’ਚ ਬੱਬਰ ਖਾਲਸਾ ਇੰਟਰਨੈਸ਼ਨਲ ਚਾਰ ਕਥਿਤ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਫ਼ਿਰੋਜ਼ਪੁਰ ਪੁਲੀਸ ਨੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਇਥੇ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਉਰਫ਼ ਅਕਾਸ਼ ਵਾਸੀ ਪਿੰਡ ਪੀਰ ਕੇ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜੱਸ ਵਾਸੀ ਕੁਆਟਰ ਨੰਬਰ 6,ਸਿਵਲ ਹਸਪਤਾਲ ਫ਼ਰੀਦਕੋਟ ਵਜੋਂ ਕੀਤੀ ਗਈ ਹੈ। ਹਾਲਾਂਕਿ ਦੋਵਾਂ ਕੋਲੋਂ ਕੋਈ ਇਤਰਾਜ਼ਯੋਗ ਸਮੱਗਰੀ ਦੀ ਬਰਾਮਦਗੀ ਨਹੀਂ ਹੋਈ ਹੈ ਪਰ ਪੁੱਛ ਪੜਤਾਲ ਦੌਰਾਨ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ ਹੈ।