ਦੋ ਮੋਟਰਸਾਈਕਲ ਸਵਾਰ ਨਸ਼ੇ ਦੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਇੱਥੇ ਪੁਲੀਸ ਨੇ 240 ਨਸ਼ੇ ਦੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਗਸ਼ਤ ਦੌਰਾਨ ਤਾਜੋ ਕੈਂਚੀਆਂ ’ਤੇ ਸਨ। ਇਸ...
Advertisement
ਇੱਥੇ ਪੁਲੀਸ ਨੇ 240 ਨਸ਼ੇ ਦੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਗਸ਼ਤ ਦੌਰਾਨ ਤਾਜੋ ਕੈਂਚੀਆਂ ’ਤੇ ਸਨ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਨਵਦੀਪ ਕੁਮਾਰ ਪੁੱਤਰ ਦਵਿੰਦਰ ਕੁਮਾਰ ਅਤੇ ਰਾਜਾ ਪੁੱਤਰ ਮਨੀ ਰਾਮ ਵਾਸੀ ਰਾਮਪੁਰਾ ਨਸ਼ੇ ਦੀਆਂ ਗੋਲੀਆਂ ਰਾਹਗੀਰਾਂ ਨੂੰ ਵੇਚਣ ਦੇ ਆਦੀ ਹਨ। ਉਹ ਆਪਣੇ ਮੋਟਰਸਾਈਕਲ ’ਤੇ ਬਰਨਾਲਾ-ਬਠਿੰਡਾ ਹਾਈਵੇਅ ’ਤੇ ਇੱਕ ਪੁਰਾਣੇ ਕਮਰੇ ਕੋਲ ਖੜ੍ਹੇ ਹਨ। ਪੁਲੀਸ ਨੇ ਤੁਰੰਤ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਮੋਟਰਸਾਈਕਲ ਸਣੇ ਕਾਬੂ ਕਰ ਕੇ ਉਨ੍ਹਾਂ ਕੋਲੋਂ 240 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×