ਪੱਤਰ ਪ੍ਰੇਰਕ
ਮਾਨਸਾ, 8 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਅਤੇ ਝੇਰਿਆਂਵਾਲੀ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਤਹਿਤ ਬਲਵਿੰਦਰ ਸਿੰਘ ਨੂੰ ਭੰਮੇ ਖੁਰਦ ਦਾ ਪ੍ਰਧਾਨ, ਹਰਚੇਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਨੂੰ ਮੀਤ ਪ੍ਰਧਾਨ, ਪ੍ਰਤਾਪ ਸਿੰਘ ਨੂੰ ਜਨਰਲ ਸਕੱਤਰ, ਬਲਵਿੰਦਰ ਸਿੰਘ ਨੂੰ ਖ਼ਜ਼ਾਨਚੀ, ਗੁਰਦੇਵ ਸਿੰਘ ਨੂੰ ਪ੍ਰੈੱਸ ਸਕੱਤਰ, ਸੰਤਾ ਸਿੰਘ ਨੂੰ ਸੰਗਠਨ ਸਕੱਤਰ ਚੁਣਿਆ ਗਿਆ। ਇਸੇ ਤਰ੍ਹਾਂ ਭੂਰਾ ਸਿੰਘ ਨੂੰ ਝੇਰਿਆਂਵਾਲੀ ਦਾ ਪ੍ਰਧਾਨ, ਰਾਜਵੰਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜੱਗਾ ਸਿੰਘ ਨੂੰ ਜਨਰਲ ਸਕੱਤਰ, ਗੁਰਮੀਤ ਸਿੰਘ ਨੂੰ ਖ਼ਜ਼ਾਨਚੀ, ਰਣਜੀਤ ਸਿੰਘ ਨੂੰ ਪ੍ਰੈੱਸ ਸਕੱਤਰ, ਜੁਗਰਾਜ ਉਰਫ ਤੋਤਾ ਸਿੰਘ ਨੂੰ ਸੰਗਠਨ ਸਕੱਤਰ ਚੁਣਿਆ ਗਿਆ ਹੈ। ਇਸ ਦੌਰਾਨ ਚੁਣੇ ਗਏ ਅਹੁਦੇਦਾਰਾਂ ਨੇ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ।