ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਮਾਂਤਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ’ਚ ਪੰਜਾਬ ਦੇ ਦੋ ਖਿਡਾਰੀਆਂ ਨੇ ਜਿੱਤੇ ਤਗ਼ਮੇ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 18 ਮਾਰਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ ਚੈਂਪੀਅਨਸ਼ਿਪ ਨਵੀਂ ਦਿੱਲੀ ਵਿੱਚ 12 ਤੋਂ 14 ਮਾਰਚ ਤੱਕ ਹੋਈ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਪ੍ਰਮੋਦ ਧੀਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 23 ਦੇਸ਼ਾਂ...
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 18 ਮਾਰਚ

Advertisement

ਤਿੰਨ ਰੋਜ਼ਾ ਅੰਤਰਰਾਸ਼ਟਰੀ ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ ਚੈਂਪੀਅਨਸ਼ਿਪ ਨਵੀਂ ਦਿੱਲੀ ਵਿੱਚ 12 ਤੋਂ 14 ਮਾਰਚ ਤੱਕ ਹੋਈ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਪ੍ਰਮੋਦ ਧੀਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 23 ਦੇਸ਼ਾਂ ਦੇ 300 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚ ਪੰਜਾਬ ਦੇ 4 ਖਿਡਾਰੀ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਖਿਡਾਰਨ ਜਸਪ੍ਰੀਤ ਕੌਰ ਨੇ ਡਿਸਕਸ ਥਰੋ ਵਿੱਚੋਂ ਗੋਲਡ ਮੈਡਲ ਜਿੱਤਿਆ ਅਤੇ ਅਨੰਨਿਆ ਬਾਂਸਲ ਨੇ ਐੱਫ-20 ਵਰਗ ਦੀ ਸ਼ਾਟਪੁੱਟ ਖੇਡ ਵਿੱਚ ਤਾਂਬੇ ਦਾ ਮੈਡਲ ਜਿੱਤ ਕੇ ਭਾਰਤ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ।

ਇਸ ਤੋਂ ਇਲਾਵਾ ਪੰਜਾਬ ਦੇ ਪੈਰਾ ਖਿਡਾਰੀ ਮਿਥੁਨ ਨੇ 400 ਮੀਟਰ ਦੌੜ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਅਤੇ ਵਿਸ਼ਵ ਨੇ ਜੈਵਲਿਨ ਥਰੋ ਵਿੱਚ ਹਿੱਸਾ ਲਿਆ। ਜੇਤੂ ਖਿਡਾਰੀਆਂ ਨੂੰ ਪੈਰਾ-ਓਲੰਪਿਕ ਕਮੇਟੀ ਆਫ਼ ਇੰਡੀਆ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੀਸੀਆਈ ਦੇ ਐਗਜ਼ੀਕਿਊਟਿਵ ਮੈਂਬਰ ਸ਼ਮਿੰਦਰ ਸਿੰਘ ਢਿੱਲੋਂ ਨੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਸਪ੍ਰੀਤ ਸਿੰਘ ਧਾਲੀਵਾਲ, ਦਵਿੰਦਰ ਸਿੰਘ ਟਫ਼ੀ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ, ਜਗਰੂਪ ਸਿੰਘ ਬਰਾੜ, ਜਸਇੰਦਰ ਸਿੰਘ, ਸੁਖਜਿੰਦਰ ਸਿੰਘ, ਜੋਬਨ ਸਿੰਘ, ਖੁਸ਼ਦੀਪ ਸਿੰਘ ਅਤੇ ਸੁੱਖ ਢਿੱਲੋਂ ਖਿਡਾਰੀਆਂ ਨੂੰ ਲਿਆਉਣ ਤੇ ਵਾਪਿਸ ਛੱਡਣ ਦੀ ਸੇਵਾ ਬਾਖ਼ੂਬੀ ਨਿਭਾਈ।

Advertisement
Show comments