ਦੋ ਤਸਕਰ ਕਾਬੂ, ਲੱਖਾਂ ਦਾ ਪੋਸਤ ਬਰਾਮਦ
ਪੁਲੀਸ ਚੌਕੀ ਨੱਥੂਵਾਲਾ ਗਰਬੀ ਦੀ ਟੀਮ ਨੇ ਦੋ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਲੱਖਾਂ ਦੇ ਡੋਡੇ ਪੋਸਤ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਡੀ ਐੱਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ...
ਪੁਲੀਸ ਚੌਕੀ ਨੱਥੂਵਾਲਾ ਗਰਬੀ ਦੀ ਟੀਮ ਨੇ ਦੋ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਲੱਖਾਂ ਦੇ ਡੋਡੇ ਪੋਸਤ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਡੀ ਐੱਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫ਼ਸਰ ਦੀ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਸੁਰਜੀਤ ਸਿੰਘ, ਸਹਾਇਕ ਥਾਣੇਦਾਰ ਹਰਮੇਸ਼ ਲਾਲ ਅਤੇ ਮੁੱਖ ਮੁਨਸ਼ੀ ਸਤਨਾਮ ਸਿੰਘ ਪੁਲੀਸ ਪਾਰਟੀ ਸਣੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਪੁਲੀਸ ਪਾਰਟੀ ਬੱਸ ਅੱਡਾ ਨੱਥੋਕੇ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗਿਆਨ ਸਿੰਘ ਅਤੇ ਜਸਕਰਨ ਸਿੰਘ, ਦੋਵੇਂ ਵਾਸੀ ਪਿੰਡ ਮੱਲਕੇ, ਜੋ ਡੋਡੇ ਪੋਸਤ ਵੇਚਣ ਦੇ ਆਦੀ ਹਨ, ਭਾਰੀ ਮਾਤਰਾ ਵਿੱਚ ਡੋਡੇ ਪੋਸਤ ਦੀਆਂ ਬੋਰੀਆਂ ਲੈ ਕੇ ਪੁਲ ਫੂਲੇਵਾਲਾ ਦੇ ਕੋਲ ਖੜ੍ਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਤੁਰੰਤ ਦੱਸੀ ਥਾਂ ’ਤੇ ਛਾਪਾ ਮਾਰਿਆ ਅਤੇ ਦੋਵੇਂ ਮੁਲਜ਼ਮਾ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 9 ਗੱਟੇ ਚੂਰਾ ਪੋਸਤ, ਕੁੱਲ 180 ਕਿੱਲੋ ਡੋਡੇ ਪੋਸਤ ਬਰਾਮਦ ਹੋਏ, ਜਿਨ੍ਹਾਂ ਦੀ ਕੌਮਾਂਤਰੀ ਮਾਰਕੀਟ ਵਿੱਚ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਨਸ਼ਿਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹੇਗੀ।

