DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਦਕੀ ’ਚ ਨਸ਼ਾ ਤਸਕਰ ਦੀ ਦੋ ਮੰਜ਼ਿਲਾ ਆਲੀਸ਼ਾਨ ਇਮਾਰਤ ਢਾਹੀ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਕਸਬਾ ਮੁੱਦਕੀ ਦੇ ਲੋਹਾਮ ਰੋਡ 'ਤੇ ਨਸ਼ਾ ਤਸਕਰ ਨਿਰਮਲ ਸਿੰਘ ਨਿੰਮਾ ਵੱਲੋਂ ਨਗਰ ਪੰਚਾਇਤ ਦੀ ਜਗ੍ਹਾ 'ਤੇ ਨਜਾਇਜ਼ ਕਬਜ਼ਾ ਕਰਕੇ ਬਣਾਈ ਗਈ ਦੋ ਮੰਜ਼ਿਲਾ ਆਲੀਸ਼ਾਨ ਇਮਾਰਤ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਲਾਕੇ ਵਿੱਚ ਸਿਵਲ...
  • fb
  • twitter
  • whatsapp
  • whatsapp
Advertisement

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਕਸਬਾ ਮੁੱਦਕੀ ਦੇ ਲੋਹਾਮ ਰੋਡ 'ਤੇ ਨਸ਼ਾ ਤਸਕਰ ਨਿਰਮਲ ਸਿੰਘ ਨਿੰਮਾ ਵੱਲੋਂ ਨਗਰ ਪੰਚਾਇਤ ਦੀ ਜਗ੍ਹਾ 'ਤੇ ਨਜਾਇਜ਼ ਕਬਜ਼ਾ ਕਰਕੇ ਬਣਾਈ ਗਈ ਦੋ ਮੰਜ਼ਿਲਾ ਆਲੀਸ਼ਾਨ ਇਮਾਰਤ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਲਾਕੇ ਵਿੱਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਇਹ ਪਹਿਲੀ ਵੱਡੀ ਕਾਰਵਾਈ ਹੈ, ਜਿਸ ਦੀ ਆਮ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਕਰੀਬ ਤਿੰਨ ਘੰਟੇ ਤੱਕ ਚੱਲੀ ਇਸ ਕਾਰਵਾਈ ਦੌਰਾਨ ਇਮਾਰਤ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਈ। ਜਗ੍ਹਾ ਦੀ ਮਾਲਕੀ ਵਜੋਂ ਨਗਰ ਪੰਚਾਇਤ ਮੁੱਦਕੀ ਦੇ ਕਾਰਜ ਸਾਧਕ ਅਫ਼ਸਰ ਜਗਦੀਸ਼ ਰਾਏ ਗਰਗ, ਡਿਊਟੀ ਮੈਜਿਸਟਰੇਟ ਦੇ ਤੌਰ 'ਤੇ ਤਲਵੰਡੀ ਭਾਈ ਦੇ ਨਾਇਬ ਤਹਿਸੀਲਦਾਰ ਵਿਕਾਸ ਦੀਪ ਅਤੇ ਸੁਰੱਖਿਆ ਲਈ ਐਸਪੀ ਮਨਜੀਤ ਸਿੰਘ ਤੇ ਫ਼ਿਰੋਜ਼ਪੁਰ ਦਿਹਾਤੀ ਦੇ ਡੀਐਸਪੀ ਕਰਨ ਸ਼ਰਮਾ ਆਪਣੀਆਂ-ਆਪਣੀਆਂ ਟੀਮਾਂ ਨਾਲ ਮੌਕੇ 'ਤੇ ਮੌਜੂਦ ਰਹੇ।

ਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਨਿੰਮਾ ਤੇ ਉਸ ਦੇ ਪੁੱਤਰ ਬਲਦੇਵ ਸਿੰਘ ਉਰਫ਼ ਬੱਬੂ 'ਤੇ ਨਸ਼ਾ ਰੋਕੂ ਕਾਨੂੰਨ ਤਹਿਤ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਉਸ ਨੇ ਕਰੀਬ 4 ਮਰਲੇ ਜਗ੍ਹਾ 'ਤੇ ਨਜਾਇਜ਼ ਕਬਜ਼ਾ ਕਰਕੇ ਆਲੀਸ਼ਾਨ ਉਸਾਰੀ ਕੀਤੀ ਹੋਈ ਸੀ। ਹੇਠਾਂ 35*31 ਦੀਆਂ ਦੋ ਦੁਕਾਨਾਂ ਅਤੇ ਉੱਪਰ ਰਿਹਾਇਸ਼ ਸੀ।ਦੋਸ਼ੀਆਂ ਨੇ ਇਹ ਸੰਪਤੀ ਨਸ਼ੇ ਦੇ ਕਾਰੋਬਾਰ ਰਾਹੀਂ ਕਮਾਏ ਪੈਸੇ ਨਾਲ ਬਣਾਈ ਸੀ। ਐਸਪੀ ਨੇ ਕਿਹਾ ਕਿ ਨਗਰ ਪੰਚਾਇਤ ਮੁੱਦਕੀ ਵੱਲੋਂ ਜਗ੍ਹਾ ਤੋਂ ਨਜਾਇਜ਼ ਕਬਜ਼ਾ ਹਟਵਾਉਣ ਲਈ ਕੀਤੀ ਗਈ ਕਾਰਵਾਈ ਦੌਰਾਨ ਪੁਲੀਸ ਫੋਰਸ ਸੁਰੱਖਿਆ ਲਈ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਭਵਿੱਖ ਵਿੱਚ ਹੋਰ ਨਸ਼ਾ ਤਸਕਰਾਂ 'ਤੇ ਵੀ ਇਹ ਕਾਰਵਾਈ ਕੀਤੀ ਜਾਵੇਗੀ।

Advertisement

Advertisement
×