ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹੈਰੋਇਨ ਸਣੇ ਦੋ ਨੌਜਵਾਨ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਸਿਰਸਾ, 23 ਜੂਨ ਇਥੋਂ ਦੀ ਸੀਆਈਏ ਥਾਣਾ ਪੁਲੀਸ ਨੇ ਗਸ਼ਤ ਦੌਰਾਨ ਦੋ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਾਹਿਲ ਸੈਨ ਨਿਵਾਸੀ ਮੋਚੀਵਾਲੀ ਅਤੇ ਅਜੇ ਨਿਵਾਸੀ ਨਥੌਰ, ਹਾਲ ਵਾਸੀ ਜੀਟੀਐਮ ਕਲੋਨੀ ਸਿਰਸਾ ਵਜੋਂ ਹੋਈ...
Advertisement

ਨਿੱਜੀ ਪੱਤਰ ਪ੍ਰੇਰਕ

ਸਿਰਸਾ, 23 ਜੂਨ

Advertisement

ਇਥੋਂ ਦੀ ਸੀਆਈਏ ਥਾਣਾ ਪੁਲੀਸ ਨੇ ਗਸ਼ਤ ਦੌਰਾਨ ਦੋ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਾਹਿਲ ਸੈਨ ਨਿਵਾਸੀ ਮੋਚੀਵਾਲੀ ਅਤੇ ਅਜੇ ਨਿਵਾਸੀ ਨਥੌਰ, ਹਾਲ ਵਾਸੀ ਜੀਟੀਐਮ ਕਲੋਨੀ ਸਿਰਸਾ ਵਜੋਂ ਹੋਈ ਹੈ। ਸੀਆਈਏ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਪੁਲੀਸ ਦੀ ਇਕ ਟੀਮ ਸੰਤ ਨਗਰ ਕਲੋਨੀ ਨੇੜੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਦੋ ਨੌਜਵਾਨ ਪੁਲੀਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲੀਸ ਦੇ ਜਵਾਨਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਿਵਲ ਲਾਈਨ ਥਾਣਾ ’ਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਾਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਸਕੇ।

 

Advertisement