ਘੁੱਕਿਆਂਵਾਲੀ ’ਚ ਦੋ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ
ਪਿੰਡ ਘੁੱਕਿਆਂਵਾਲੀ ਤੋਂ ਏਐੱਨਸੀ ਸਟਾਫ਼ ਡੱਬਵਾਲੀ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 13.440 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਮੇਲ ਸਿੰਘ ਅਤੇ ਇਕਬਾਲ ਸਿੰਘ ਵਾਸੀ ਘੁੱਕਿਆਂਵਾਲੀ ਵਜੋਂ ਹੋਈ ਹੈ। ਏਐੱਨਸੀ ਸਟਾਫ਼ ਦੇ ਇੰਚਾਰਜ ਸੂਬਾ...
Advertisement
ਪਿੰਡ ਘੁੱਕਿਆਂਵਾਲੀ ਤੋਂ ਏਐੱਨਸੀ ਸਟਾਫ਼ ਡੱਬਵਾਲੀ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 13.440 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਮੇਲ ਸਿੰਘ ਅਤੇ ਇਕਬਾਲ ਸਿੰਘ ਵਾਸੀ ਘੁੱਕਿਆਂਵਾਲੀ ਵਜੋਂ ਹੋਈ ਹੈ। ਏਐੱਨਸੀ ਸਟਾਫ਼ ਦੇ ਇੰਚਾਰਜ ਸੂਬਾ ਸਿੰਘ ਨੇ ਦੱਸਿਆ ਕਿ ਏਐੱਸਆਈ ਗੁਰਸੇਵਕ ਸਿੰਘ ਆਪਣੀ ਪੁਲੀਸ ਪਾਰਟੀ ਨਾਲ ਨੂਹੀਆਂਵਾਲੀ ਤੋਂ ਘੁੱਕਿਆਂਵਾਲੀ ਸੜਕ ’ਤੇ ਅਪਰਾਧ ਅਤੇ ਨਸ਼ਿਆਂ ਦੀ ਰੋਕਥਾਮ ਲਈ ਨਾਕਾਬੰਦੀ ’ਤੇ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੂੰ ਪਿੰਡ ਘੁੱਕਿਆਂਵਾਲੀ ਤੋਂ ਆਉਂਦੇ ਦੇਖਿਆ। ਜਦੋਂ ਏਐੱਸਆਈ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਪਿੱਛੇ ਮੋੜ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਮੋਟਰਸਾਈਕਲ ਰੁਕ ਗਿਆ। ਏਐੱਸਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਮੋਟਰਸਾਈਕਲ ’ਤੇ ਬੈਠੇ ਦੋਵਾਂ ਨੌਜਵਾਨਾਂ ਨੂੰ ਫੜ ਲਿਆ। ਮੁਲਜ਼ਮਾਂ ਵਿਰੁੱਧ ਥਾਣਾ ਔਢਾਂ ਵਿੱਚ ਨਾਰਕੋਟਿਕਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।
Advertisement
Advertisement